Thursday, October 15, 2026

ਸੋਨੀ ਨੇ ਬੇਅਦਬੀ ਦੀਆਂ ਘਟਨਾਵਾਂ ‘ਤੇ ਪ੍ਰਗਟਾਇਆ ਅਫਸੋਸ

ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਪੰਜਾਬ ਵਿੱਚ ਬੀਤੇ ਦਿਨਾਂ ਤੋਂ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਗਹਿਰੇ ਦੱਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਘਟਨਾਵਾਂ ਦੀ ਤਹਿ ਤੱਕ ਜਾਵੇਗੀ ਅਤੇ ਇਸ ਪਿੱਛੇ ਲੁਕੀ ਚਾਲ ਨੂੰ ਬੇਨਕਾਬ ਕੀਤਾ ਜਾਵੇਗਾ।
ਸੋਨੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਇਸ ਘਟਨਾ ਦੀ ਗਹਿਰਾਈ ਤੱਕ ਪਹੁੰਚਿਆ ਜਾਵੇਗਾ।ਸ਼੍ਰੋਮਣੀ ਕਮੇਟੀ ਅਤੇ ਸਰਕਾਰ ਮਿਲ ਕੇ ਇਸ ਘਟਨਾ ਦੀ ਪੂਰੀ ਜਾਂਚ ਕਰੇਗੀ।ਉਨਾਂ ਨੇ ਅਫਸੋਸ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਸਾਲ 2018 ਵਿੱਚ ਹੀ ਧਾਰਾ 295 ‘ਚ ਸੋਧ ਕਰਕੇ 295 ਏ ਧਾਰਾ ਜੋੜਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਸੀ।ਪਰ ਅਜੇ ਤੱਕ ਇਸ ਸਬੰਧੀ ਕੇੰਦਰ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।ਉਨ੍ਹਾਂ ਦੱਸਿਆ ਕਿ ਧਾਰਾ 295 ਏ ਅਧੀਨ ਜੇਕਰ ਕੋਈ ਵਿਅਕਤੀ ਕਿਸੇ ਵੀ ਧਰਮ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ 10 ਸਾਲ ਦੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ।ਸੋਨੀ ਨੇ ਕਿਹਾ ਕਿ ਸਾਰੇ ਪੰਜਾਬੀ ਆਪਸੀ ਭਾਈਚਾਰਕ ਸਾਂਝ ਨਾਲ ਮਿਲ ਕੇ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਡਟ ਕੇ ਮੁਕਾਬਲਾ ਕਰਨਗੇ ਅਤੇ ਕਿਸੇ ਨੂੰ ਵੀ ਹਾਲਤ ‘ਚ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਹੋਣ ਨਹੀਂ ਦੇਵਾਂਗੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …