ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ
ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਬੰਦੀਆਂ ਦੇ ਆਗੂਆਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ।ਇਸ ਕਮੇਟੀ ਵਿਚ ਦੋ ਨੁਮਾਇੰਦੇ ਜਥੇਬੰਦੀਆਂ ਵਿੱਚੋਂ, ਦੋ ਸ਼੍ਰੋਮਣੀ ਕਮੇਟੀ ਵੱਲੋਂ ਅਤੇ ਦੋ ਪੰਥਕ ਵਿਦਵਾਨਾਂ ਵਿੱਚੋਂ ਲਏ ਜਾਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਘਟਨਾ ਦੀ ਤਹਿ ਤੱਕ ਜਾਣ ਲਈ ਸੀ.ਸੀ.ਟੀ.ਵੀ ਦ੍ਰਿਸ਼ ਦੇਖੇ ਹਨ ਅਤੇ ਸ੍ਰੀ ਦਰਬਾਰ ਸਾਹਿਬ ਤੋਂ ਬਾਹਰ ਦੇ ਕੈਮਰੇ ਖੰਗਾਲਣ ਲਈ ਗਠਿਤ ਕੀਤੀ ਜਾਣ ਵਾਲੀ ਕਮੇਟੀ ਕਾਰਜ਼ ਕਰੇਗੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media