Wednesday, September 30, 2026

ਬੇਅਦਬੀ ਮਾਮਲਿਆਂ ’ਚ ਸਰਕਾਰੀ ਤੰਤਰ ਦੀ ਨਾਕਾਮੀ ਕਾਰਣ ਸੰਗਤ ਆਪ ਫੈਸਲਾ ਲੈਣ ਲਈ ਮਜ਼ਬੂਰ – ਐਡਵੋਕੇਟ ਧਾਮੀ

ਸ਼ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਬੰਧਾਂ ਨੂੰ ਲੈ ਕੇ ਕੀਤੀ  ਸਮੀਖਿਆ ਮੀਟਿੰਗ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਇਕ ਵੱਖਰੀ ਬੈਠਕ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਵਿਚਾਰ ਵਟਾਂਦਰਾ ਕੀਤਾ।
                ਉਨਾਂ ਕਿਹਾ ਹੈ ਕਿ ਕਿ ਸਿੱਖ ਪੰਥ ਨੇ ਉਸ ਨੂੰ ਜੋ ਵੀ ਸਜ਼ਾ ਦਿੱਤੀ ਹੈ, ਉਹ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਅਤੇ ਸਰਕਾਰਾਂ ਵੱਲੋਂ ਇਨਸਾਫ ਨਾ ਦਿੱਤੇ ਜਾਣ ਕਰਕੇ ਦਿੱਤੀ ਹੈ।ਜੇਕਰ ਸਰਕਾਰਾਂ ਦੀ ਮਨਸ਼ਾ ਸਾਫ ਹੋਵੇ ਤਾਂ ਦੋਸ਼ੀ ਕਦੀ ਵੀ ਅਜਿਹੀਆਂ ਹਰਕਤਾਂ ਨਹੀਂ ਕਰ ਸਕਦੇ।
                  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਪੂਰਥਲਾ ਦੇ ਪਿੰਡ ਨਜ਼ਾਮਪੁਰ ਮੋੜ ਵਿਖੇ ਵਾਪਰੀ ਘਟਨਾ ਵਿਚ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਾਣਬੁੱਝ ਕੇ ਉਥੋਂ ਦੇ ਗ੍ਰੰਥੀ ਤੇ ਉਸ ਦੇ ਪਰਿਵਾਰ ਨੂੰ ਉਲਝਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਮਨਮਰਜ਼ੀ ਦੀਆਂ ਕਾਰਵਾਈ ਤੋਂ ਬਾਜ਼ ਆਉਣ, ਨਹੀਂ ਤਾਂ ਇਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ।
               ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …