Wednesday, September 16, 2026

ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਪਠਾਨਕੋਟ ਪਹੁੰਚੇ

ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ।ਇਸ ਤੋਂ

ਪਹਿਲਾਂ ਉਹ ਜਿਲ੍ਹਾ ਗੁਰਦਾਸਪੁਰ ਵਿਖੇ ਸਥਿਤ ਛੋਟਾ ਘੱਲੂਘਾਰਾ ਸਮਾਰਕ ਕਾਹਨੂਵਾਨ ਚੋਕ ਵਿਖੇ ਪਹੁੰਚੇ ਅਤੇ ਇਸ ਤੋਂ ਬਾਅਦ ਉਨ੍ਹਾਂ ਰਾਸ਼ਟਰੀ ਮੁੱਖ ਮਾਰਗ ਤੋਂ ਹੁੰਦੇ ਹੋਏ ਜਿਲ੍ਹਾ ਪਠਾਨਕੋਟ ਆਏ।
               ਐਨ.ਐਚ.ਪੀ.ਸੀ ਰੈਸਟ ਹਾਊਸ ਵਿਖੇ ਡਿਪਟੀ ਕਮਿਸਨਰ ਸੰਯਮ ਅਗਰਵਾਲ, ਐਸ.ਐਸ.ਪੀ ਪਠਾਨਕੋਟ ਸੁਰਿੰਦਰਾ ਲਾਂਬਾ, ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ ਧਾਰ ਜਗਨੂਰ ਸਿੰਘ ਗਰੇਵਾਲ ਅਤੇ ਹੋਰ ਉਚ ਜਿਲ੍ਹਾ ਅਧਿਕਾਰੀਆਂ ਵਲੋਂ ਮਾਣਯੋਗ ਉਨਾਂ ਦਾ ਸਵਾਗਤ ਕੀਤਾ ਗਿਆ।
ਰੈਸਟ ਹਾਊਸ ਵਿਖੇ ਆਯੋਜਿਤ ਇੱਕ ਮੀਟਿੰਗ ਦੋਰਾਨ ਡਿਪਟੀ ਕਮਿਸਨਰ ਵਲੋਂ ਮਾਨਯੋਗ ਗਵਰਨਰ ਪੰਜਾਬ ਨੂੰ ਜਿਲ੍ਹਾ ਪਠਾਨਕੋਟ ਦੀਆਂ ਸਰਹੱਦਾਂ, ਟੂਰਿਸਟ ਪਲੇਸ, ਖੇਤਰਫਲ, ਇਤਿਹਾਸਕ ਸਥਾਨਾਂ ਤੋਂ ਜਾਣੂ ਕਰਵਾਇਆ।ਗਵਰਨਰ ਪੰਜਾਬ ਵਲੋਂ ਜਿਲ੍ਹੇ ‘ਚ ਪੁਲਿਸ ਪ੍ਰਸਾਸ਼ਨ ਦੇ ਕੰਮਾਂ ਦੇ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।ਮੀਟਿੰਗ ਤੋਂ ਬਾਅਦ ਉਹ ਜਿਲ੍ਹਾ ਹੁਸਿਆਰਪੁਰ ਲਈ ਰਵਾਨਾ ਹੋ ਗਏ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …