Friday, September 18, 2026

ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਛੋਟੇ ਸਾਹਿਬਜ਼਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦਾ ਮੰਤਵ ਬੱਚਿਆਂ ਨੂੰ ਸ਼ਹੀਦੀ ਦਿਹਾੜੇ ਦੀ ਮਹੱਤਤਾ ਨੂੰ ਦਰਸਾਉਣ, ਉਹਨਾਂ ਅੰਦਰ ਮਨੁੱਖਤਾ ਲਈ ਪਿਆਰ ਜਗਾਉਣਾ ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਬਾਰੇ ਜਾਗਰੂਕ ਕਰਵਾਉਣਾ ਸੀ।ਇਸ ਲਾਸਾਨੀ ਦਿਹਾੜੇ ਦੀ ਯਾਦ ‘ਚ ਸ਼ਬਦ ਗੁਰਬਾਣੀ , ਕਵੀਸ਼ਰੀ ਤੇ ਧਾਰਮਿਕ ਗੀਤ ਸੰਜ਼ਮਪ੍ਰੀਤ, ਅਨਮੋਲਪ੍ਰੀਤ ਕੌਰ, ਸਿਮਰਨਪ੍ਰੀਤ ਕੌਰ, ਦਿਵਾਂਸੀ, ਯੁਵਰਾਜ, ਇਮਨਪ੍ਰੀਤ ਸਿੰਘ, ਪ੍ਰਭਜੋਤ ਸਿੰਘ ਤੇ ਜਸ਼਼ਨਪ੍ਰੀਤ ਸਿੰਘ ਵਲੋਂ ਪੇਸ਼ ਕੀਤੇ ਗਏ।ਪ੍ਰੋਗਰਾਮ ਦਾ ਸੰਚਾਲਨ ਅਮਨ ਚੀਮਾਂ ਵਲੋਂ ਕੀਤਾ ਗਿਆ।
                       ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਵਲੋਂ ਬੱਚਿਆਂ ਨੂੰ ਇਸ ਦਿਹਾੜੇ ਦੀ ਮਹੱਤਤਾ ਬਾਰੇ ਦੱਸਿਆ ਗਿਆ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …