ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ)- ਸ਼ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਦਫਤਰ ‘ਚ ਅਕਾਲੀ-
ਬਸਪਾ ਵਰਕਰਾਂ ਦੀ ਅਹਿਮ ਮੀਟਿੰਗ ਹੋਈ।
ਅਕਾਲੀ ਦਲ ਇਸਤਰੀ ਵਿੰਗ ਦੇ ਜਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਨੇ ਦੱਸਿਆ ਕਿ ਪਿੰਡ ਕਲੌਦੀ, ਗੁਰਦਾਸਪੁਰਾ, ਘਾਬਦਾਂ ਅਤੇ ਭਿੰਡਰਾਂ ਇਲਾਕੇ ਦੇ ਪਿੰਡਾਂ ਦੇ ਅਕਾਲੀ ਅਤੇ ਬਸਪਾ ਵਰਕਰਾਂ ਨੂੰ ਆਪਸ ਵਿਚ ਤਾਲਮੇਲ ਬਣਾ ਕੇ ਪਿੰਡਾਂ ਵਿੱਚ ਡਿਊਟੀਆਂ ਲਗਾਉਣ ਸਬੰਧੀ ਲਾਮਬੰਦ ਕੀਤਾ ਗਿਆ। ਉਨਾਂ ਦੱਸਿਆ ਕਿ ਪਾਰਟੀ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਸਮੁੱਚੇ ਵਰਕਰਾਂ ਅਤੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਰ ਵਰਕਰ ਅਤੇ ਆਗੂ ਦੇ ਨਾਲ ਮਿਲ ਕੇ ਚੱਲਣਗੇ।ਪਾਰਟੀ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਮੀਟਿੰਗ ਵਿਚ ਪਹੁੰਚੇ ਸਮੁੱਚੇ ਵਰਕਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਨੀ ਗਰੇਵਾਲ, ਜਥੇਦਾਰ ਸਵਰਨ ਸਿੰਘ, ਅਮਨ ਸਿੰਘ ਕਲੌਦੀ ਸਾਬਕਾ ਬਲਾਕ ਸੰਮਤੀ ਮੈਂਬਰ, ਕੁਲਜੀਤ ਸਿੰਘ ਸਰਪੰਚ, ਦਵਿੰਦਰ ਸਿੰਘ, ਅਜੈਬ ਸਿੰਘ, ਅਵਤਾਰ ਸਿੰਘ, ਬਲਕਾਰ ਸਿੰਘ, ਸਲੀਮ ਖਾਨ ਗੁਰਦਾਸਪੁਰਾ, ਦਲਵਾਰਾ ਸਿੰਘ, ਬਲਜੀਤ ਸਿੰਘ ਢਿਲੋਂ, ਲੱਖਾ ਸਿੰਘ ਚੰਗਾਲ, ਗੁਰਮੀਤ ਸਿੰਘ ਲੱਖਾ ਸਾਬਕਾ ਸਰਪੰਚ, ਸੁਖਚੈਨ ਸਿੰਘ ਮੰਗਵਾਲ, ਕਰਮਜੀਤ ਸਿੰਘ, ਬਸਪਾ ਆਗੂ ਨਿਰਭੈ ਸਿੰਘ, ਬਲਦੇਵ ਸਿੰਘ, ਲਾਭ ਸਿੰਘ ਫੌਜੀ, ਅਵਤਾਰ ਸਿੰਘ ਮੰਗਵਾਲ, ਸੁਰਜੀਤ ਸਿੰਘ ਮੰਗਵਾਲ ਅਤੇ ਗੁਰਜੰਟ ਸਿੰਘ ਜੱਜ ਸਮੇਤ ਵੱਡੀ ਗਿਣਤੀ ‘ਚ ਪਿੰਡਾਂ ਦੇ ਆਗੂ ਅਤੇ ਵਰਕਰ ਹਾਜਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media