ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸ੍ਰੀ ਰਵਿਦਾਸਪੁਰਾ ਟਿੱਬੀ ਸੁਨਾਮ ਵਿਖੇ ਬਾਬਾ ਸੰਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰੱਖੇ ਗਏ ਸ੍ਰੀ
ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸੰਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਹਰ ਸਾਲ ਬਹੁਤ ਸ਼ਰਧਾ ਨਾਲ ਮਨਾਉਂਦੀਆਂ ਹਨ।ਧਰਮ ਦੀ ਰੱਖਿਆ ਅਤੇ ਜ਼ੁਲਮਾਂ ਦਾ ਟਾਕਰਾ ਲੈਂਦੇ ਹੋਏ ਬਾਬਾ ਸੰਗਤ ਸਿੰਘ ਜੀ ਸ਼ਹੀਦ ਹੋ ਗਏ ਸਨ।ਉਨਾਂ ਕਿਹਾ ਕਿ ਹੁਣ ਜਿਸ ਤਰ੍ਹਾਂ ਗੁਰੂ ਘਰਾਂ ਵਿੱਚ ਬੇਅਦਬੀ ਦੀਆਂ ਹੋ ਰਹੀਆਂ ਮੰਦਭਾਗੀ ਘਟਨਾਵਾਂ ਰੋਕਣ ਅਤੇ ਆਪਣੇ ਧਰਮ ਦੀ ਰੱਖਿਆ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਹਰਿੰਦਰ ਸਿੰਘ ਜੋਸ਼ਨ ਪ੍ਰਧਾਨ ਬੀ.ਸੀ ਵਿੰਗ, ਗੁਰਤੇਜ ਸਿੰਘ ਬੁਹਜਨ ਸਮਾਜ ਪਾਰਟੀ, ਨਿੱਕਾ ਸਿੰਘ ਮੋਜ਼ੂਦਾ ਸਰਪੰਚ, ਮੇਘ ਸਿੰਘ ਸਾਬਕਾ ਪ੍ਰਧਾਨ, ਗੁਰਚਰਨ ਸਿੰਘ ਮੋਜ਼ੂਦਾ ਪ੍ਰਧਾਨ, ਰਾਮਦਿਆਲ ਸਿੰਘ ਜਨਰਲ ਸਕੱਤਰ, ਅਮਰੀਕ ਸਿੰਘ ਠੇਕੇਦਾਰ, ਰਾਮ ਚੰਦ ਸਿੰਘ, ਨੇਕ ਸਿੰਘ ਅਤੇ ਖੁਸ਼ਪਾਲ ਸਿੰਘ ਬੀਰ ਕਲਾਂ ਸਾਬਕਾ ਚੇਅਰਮੈਨ ਮਿਲਕ ਪਲਾਂਟ ਅਤੇ ਸਮੂਹ ਸੰਗਤ ਸ਼ਾਮਲ ਹੋਈਆਂ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media