Thursday, September 17, 2026

ਐਨ.ਸੀ.ਸੀ ਕੈਡਿਟਾਂ ਨੇ ਸਫਾਈ ਅਭਿਆਨ ‘ਚ ਪਾਇਆ ਯੋਗਦਾਨ

ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਅਜ਼ਾਦੀ ਦੀ 75ਵੀਂ ਵਰੇਗੰਢ ਨੂੰ ਮਨਾਉਂਦੇ ਹੋਏ ਤੀਜੀ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਡਿੰਗ ਅਫਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਐਨ.ਸੀ.ਸੀ ਕੈਡਿਟਾਂ ਨੇ ਦੇਸ਼ ਨੂੰ ਸਮਰਪਿਤ ਸੈਨਾ ਮੈਡਲ ਨਾਲ ਸਨਮਾਨਿਤ ਸ਼ਹੀਦ ਗੁਰਬਿੰਦਰ ਸਿੰਘ ਜੀ ਤੋਲਾਵਾਲ ਦੇ ਬੁੱਤ ਨੂੰ ਸਵੱਛ ਭਾਰਤ ਅਭਿਆਨ ਤਹਿਤ ਸਾਫ ਕੀਤਾ।ਸਕੂਲ ਦੇ ਪ੍ਰਬੰਧਕ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਨਾ ਸਿਰਫ ਸ਼ਹੀਦ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਾਇਆ, ਸਗੋਂ ਬੱਚਿਆਂ ਨੂੰ ਦੇਸ਼ ਪ੍ਰਤੀ ਸੁਹਿਰਦ ਅਤੇ ਦੇਸ਼ ਭਗਤੀ ਲਈ ਸਮਰਪਿਤ ਰਹਿਣ ਲਈ ਪ੍ਰੇਰਣਾ ਦਿੱਤੀ।ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਸਫਾਈ ਦੀ ਸਾਡੇ ਜੀਵਨ ਵਿੱਚ ਅਹਿਮ ਭੂਮਿਕਾ ਹੈ।ਇਸ ਮੁਹਿੰਮ ਦੌਰਾਨ ਚੀਮਾਂ ਨੇ ਪਲਾਸਟਿਕ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਸ ਦੀ ਵਰਤੋਂ ਘਟਾਉਣ ਲਈ ਵੀ ਅਪੀਲ ਕੀਤੀ।
                 ਇਸ ਮੌਕੇ ਮੈਡਮ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ ਅਤੇ ਏ.ਐਨ.ਓ ਕੇਵਲ ਸਿੰਘ ਵਿਸ਼ੇਸ਼ ਤੌਰ ‘ਤੇ ਮੌਜ਼ੂੂਦ ਰਹੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …