Wednesday, September 16, 2026

ਬਾਬਾ ਅਜੀਤ ਸਿੰਘ ਪਰਿਵਾਰ ਵਿਛੋੜਾ ਵਾਲਿਆਂ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਵਿਧਾਇਕ ਬਾਬਾ ਅਜੀਤ ਸਿੰਘ ਪਰਿਵਾਰ ਵਿਛੋੜਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਜੀਤ ਸਿੰਘ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਜਿਥੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੀ ਸੇਵਾ ਕਰਵਾਈ, ਉਥੇ ਹੀ ਹੋਰ ਗੁਰਦੁਆਰਾ ਸਾਹਿਬਾਨ ਅੰਦਰ ਸੇਵਾਵਾਂ ਕਰਵਾਈਆਂ ਅਤੇ ਇਲਾਕੇ ਵਿੱਚ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ ਵੀ ਕਾਰਜ਼ ਕੀਤੇ।ਬਾਬਾ ਅਜੀਤ ਸਿੰਘ ਨਿਸ਼ਕਾਮ ਸੇਵਕ ਸਨ, ਜੋ ਹਮੇਸ਼ਾ ਹੀ ਪੰਥ ਦੀ ਚੜ੍ਹਦੀ ਕਲਾ ਲਈ ਤੱਤਪਰ ਰਹੇ।
                  ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਵੀ ਬਾਬਾ ਅਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …