ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਾਮਿਲਨਾਡੂ ਹੈਲੀਕਪਟਰ ਹਾਦਸੇ ’ਚ ਕੁੱਝ ਦਿਨ ਪਹਿਲਾਂ ਸੀ.ਡੀ.ਐਸ ਬਿਪਿਨ ਰਾਵਤ ਅਤੇ ਉਨ੍ਹਾਂ ਨਾਲ 11 ਹੋਰ ਜਵਾਨਾਂ ਦੇ ਚਾਲਣਾ ਕਰ ਜਾਣ ਦੇ ਸਬੰਧ ’ਚ ਸ਼ਰਧਾਜ਼ਲੀ ਸਮਾਰੋਹ ਦਾ ਆਯੋਜਨ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ ਦੇ ਸਹਿਯੋਗ ਨਾਲ ਕਰਵਾਏ ਗਏ ਸ਼ਰਧਾਜ਼ਲੀ ਸਮਾਰੋਹ ਮੌਕੇ ਐਨ.ਸੀ.ਸੀ ਕੈਡਿਟਾਂ ਵਲੋਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ।ਪ੍ਰਿੰਸੀਪਲ ਨਾਗਪਾਲ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇੰਨ੍ਹੇ ਬਹਾਦਰ ਅਤੇ ਸੁਹਿਰਦ ਇਨਸਾਨਾਂ ਦਾ ਅਚਨਚੇਤ ਅਲਵਿਦਾ ਆਖ ਜਾਣਾ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਇਨ੍ਹਾਂ ਦੇ ਜਾਣ ਨਾਲ ਹਿੰਦੁਸਤਾਨੀ ਫੌਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀਆਂ ਇਨ੍ਹਾਂ ਰੂਹਾਂ ਨੂੰ ਚਰਨਾਂ ’ਚ ਨਿਵਾਸ ਬਖ਼ਸ਼ਣ ਦੀ ਅਰਦਾਸ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …