Saturday, July 26, 2025
Breaking News

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਮੁੱਕੇਬਾਜ਼ੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਕਾਲਜ ’ਚ ਓਵਰ ਆਲ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਟੀਮ ਨੇ ’ਵਰਸਿਟੀ ਵਿਖੇ ਕਰਵਾਏ ਗਏ ਮੁਕਾਬਲੇ ਦੌਰਾਨ ਆਪਣੇ ‘ਪੰਚ’ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮੁਕਾਮ ਹਾਸਲ ਕੀਤਾ ਹੈ।
                    ਇਸ ਮੌਕੇ ਟੀਮ ’ਚ ਦੀਕਸ਼ਾ ਰਾਜਪੂਤ, ਹਰਮਨ, ਜਸ਼ਨਪ੍ਰੀਤ ਕੌਰ, ਰਮਨਦੀਪ ਕੌਰ ਅਤੇ ਤੁਸ਼ਾਰਦੀਪ ਅਤੇ ਹੋਰਨਾਂ ਖਿਡਾਰੀਆਂ ਨੂੰ ਭਵਿੱਖ ’ਚ ਸ਼ਾਨਦਰ ਉਪਲੱਬਧੀ ਲਈ ਸ਼ੁਭ ਇੱਛਾਵਾਂ ਦਿੰਦਿਆਂ ਕੋਚ ਅਤੇ ਅਧਿਆਪਕ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਲਈ ਵਧਾਈ ਦਿੱਤੀ ਗਈ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …