Monday, May 12, 2025
Breaking News

ਪਿੰਡ ਚੱਕੜ ਵਿਖੇ ਡਿਪਟੀ ਕਮਿਸਨਰ ਨੇ ਡਿਸਪੈਂਸਰੀ ਦਾ ਕੀਤਾ ਉਦਘਾਟਨ

ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸਾਸ਼ਨ ਵਲੋਂ ਪ੍ਰਾਪਤ ਹੋਈ ਪੰਜ ਡਿਸਪੈਂਸਰੀਆਂ ਦੀ ਗਰਾਂਟ ਵਿਚੋਂ ਅੱਜ ਜੀ.ਏ.ਡੀ ਚੱਕੜ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ‘ਤੇ ਡਿਪਟੀ ਕਮਿਸਨਰ ਸੰਯਮ ਅਗਰਵਾਲ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਨਰੇਸ਼ ਕੁਮਾਰ ਮਾਹੀ ਵਲੋਂ ਇਸ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇ ਡਾ. ਮੰਜ਼ੂ ਯਾਦਵ ਏ.ਐਮ.ਓ ਨੂੰ ਡਾਕਟਰ ਦੀ ਕੁਰਸੀ ‘ਤੇ ਬਿਠਾ ਕੇ ਪਿੰਡ ਵਾਸੀਆਂ ਅਤੇ ਰੋਗੀਆਂ ਦੀ ਸੇਵਾ ਕਰਨ ਦਾ ਨਿਰਦੇਸ਼ ਦਿੱਤਾ।
                  ਆਯੁਰਵੈਦਿਕ ਵਿਭਾਗ ਤੋਂ ਆਏ ਡਾਕਟਰ ਪੰਕਜ ਠਾਕੁਰ, ਡਾਕਟਰ ਮੀਨਾ, ਡਾਕਟਰ ਮਾਲਤੀ, ਡਾਕਟਰ ਸਾਹਿਲ, ਡਾਕਟਰ ਯਸਵਿੰਦਰ, ਡਾਕਟਰ ਵਿਪਨ ਉਪਵੈਦ ਵਿਕਾਸ ਸੇਠੀ, ਦਫਤਰੀ ਸਟਾਫ ਵਿਚੋਂ ਜਤਿਨ ਸ਼ਰਮਾ ਅਤੇ ਅੰਕੁਸ਼ ਸ਼ਰਮਾ ਅਤੇ ਪਿੰਡ ਦੀ ਸਰਪੰਚ ਵੀਨਾ ਦੇਵੀ ਸਮੂਹ ਗ੍ਰਾਮ ਪੰਚਾਇਤ ਨਾਲ ਹਾਜ਼ਰ ਸਨ।
                                    ਡਾਇਰੈਕਟਰ ਆਯੁਰਵੈਦਾ ਪੂਨਮ ਵਸ਼ਿਸ਼ਟ, ਡਾਕਟਰ ਨਰੇਸ਼ ਕੁਮਾਰ ਮਾਹੀ ਅਤੇ ਸਮੂਹ ਐਸ.ਐਮ.ਓ ਆਯੁਰਵੈਦਾਂ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਇਸ ਉਪਰਾਲੇ ਲਈ ਬਹੁਤ ਬਹੁਤ ਧੰਨਵਾਦ ਕੀਤਾ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …