ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਰੋਡ ਵਿਖੇ ਮੇਨ ਸਕੂਲ ਅਤੇ ਬਰਾਂਚ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਡਾ. ਅਵਤਾਰ ਸਿੰਘ ਪ੍ਰਿੰਸੀਪਲ ਅਤੇ ਮੈਡਮ ਦਲਬੀਰ ਕੌਰ ਦੀ ਅਗਵਾਈ ’ਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਸਮਰਪਿਤ ਪੰਜ ਬਾਣੀਆਂ ਦਾ ਪਾਠ ਕਰਕੇ ਅਰਦਾਸ ਕੀਤੀ।ਵਿਦਿਆਰਥੀਆਂ ਨੂੰ ਸਾਹਿਬਜਾਦਿਆਂ ਦੀ ਕੁਰਬਾਨੀ ਬਾਰੇ ਜਾਣਕਾਰੀ ਦਿੱਤੀ ਗਈ।ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਪ੍ਰਗਟ ਸਿੰਘ ਧੁੰਨਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਪ੍ਰਧਾਨ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸਮਾਗਮ ਵਿੱਚ ਹਾਜ਼ਰੀ ਭਰੀ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …