ਅੰਮ੍ਰਿਤਸਰ, 24 ਦਸੰਬਰ (ਦੀਪ ਦਵਿੰਦਰ ਸਿੰਘ) – ਕਲਾ ਪਰਿਸ਼ਦ ਦੇ ਅਦਾਰੇ ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ
ਨਾਲ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਲਈ ਪੰਜਾਬ ਭਰ ਵਿੱਚ ਅਰੰਭੇ “ਲੇਖਕਾਂ ਦਾ ਹਫਤਾ` ਤਹਿਤ ਸੱਤ ਦਿਨ, ਸੱਤ ਲੇਖਕ, ਸੱਤ ਥਾਵਾਂ ਦੇ ਤਹਿਤ ਅੰਮ੍ਰਿਤਸਰ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸ਼ਮਾ ਰੋਸ਼ਨ ਕਰਕੇ ਏਥੋਂ ਦੇ ਸਮਾਗਮ ਦਾ ਆਗਾਜ਼ ਕੀਤਾ ਗਿਆ।
ਅੰਮ੍ਰਿਤਸਰ ਸਮਾਗਮ ਦੇ ਕਨਵੀਨਰ ਦੀਪ ਦੇਵਿੰਦਰ ਸਿੰਘ ਨੇ ਅਕੈਡਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ,ਸਹਿਤਕਾਰ ਦੇਸ ਰਾਜ ਕਾਲੀ ਦੇ ਹਵਾਲੇ ਨਾਲ ਸੱਤ ਦਿਨਾਂ ਦੀ ਰੂਪ ਰੇਖਾ ਸਾਂਝੀ ਕਰਦਿਆਂ ਸਮਾਗਮ ਨੂੰ ਲੜੀਬੱਧ ਕੀਤਾ।ਪ੍ਰਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ ਇਸ ਸਮਾਗਮ ਵਿੱਚ ਅੱਜ ਦੇ ਮਹਿਮਾਨ ਸ਼ਾਇਰ ਦੇਵ ਦਰਦ ਹਾਜ਼ਰੀਨ ਦੇ ਰੂਬਰੂ ਹੁੰਦਿਆਂ ਆਪਣੀ ਸਿਰਜਣ ਪ੍ਰਕਿਰਿਆ ਬਾਰੇ ਮੁੱਲਵਾਨ ਗੱਲਾਂ ਕੀਤੀਆਂ ਅਤੇ ਖੂਬਸੂਰਤ ਨਜਮ “ਪਿਆਰ ਉਦੋਂ ਸੱਚੀ ਮੁੱਚੀ ਪਿਆਰ ਸੀ ਪੰਜਾਬੀਓ” ਰਾਹੀਂ ਮਹੌਲ ਨੂੰ ਅਦਬੀ ਰੰਗਤ ਦਿੱਤੀ।
ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਪਰਮਿੰਦਰ ਨੇ ਕਿਹਾ ਕਿ ਸਾਹਿਤ ਅਤੇ ਸਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਅਜਿਹੇ ਉਪਰਾਲੇ ਨਿਰੰਤਰ ਕਰਦੇ ਰਹਿਣਾ ਚਾਹੀਦਾ ਹੈ।ਡਾ. ਜਗਦੀਸ਼ ਸਚਦੇਵਾ, ਸ਼ਾਇਰ ਮਲਵਿੰਦਰ ਅਤੇ ਧਰਵਿੰਦਰ ਔਲਖ ਨੇ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੰਵਾਦ ਭਾਸ਼ਾ ਦੀ ਤਰੱਕੀ ਦਾ ਸਬੱਬ ਬਣਦੇ ਹਨ।ਡਾ. ਮੋਹਨ, ਹਰਜੀਤ ਸਿੰਘ ਸੰਧੂ, ਚੰਨ ਅਮਰੀਕ ਅਤੇ ਸੁਮੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਇਸ ਸਮੇਂ ਲੈਕਚਰਾਰ ਬਲਦੇਵ ਸਿੰਘ ਵਡਾਲੀ, ਪ੍ਰਤੀਕ ਸਹਿਦੇਵ, ਸੁਭਾਸ਼, ਮੋਹਿਤ, ਪਰਮਜੀਤ ਕੌਰ, ਪੂਨਮ ਸ਼ਰਮਾ, ਮੀਨਾਕਸ਼ੀ, ਗੀਤਾ ਅਤੇ ਕੋਮਲ ਸਹਿਦੇਵ ਤੋਂ ਇਲਾਵਾ ਵੱਡੀ ਗਿਣਤੀ ‘ਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media