Wednesday, June 24, 2026

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਵਿਸ਼ਾਲ ਮੈਡੀਕਲ ਕੈਂਪ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਛੋਟੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲ੍ਹਾ ਵਲੋਂ ਮੈਡੀਕਲ ਕੈਂਪ ਗੁਰਦੁਆਰਾ ਅਟਾਰੀ ਸਾਹਿਬ ਛੇਵੀਂ ਪਾਤਸ਼ਾਹੀ ਪਿੰਡ ਸੁਲਤਾਨਵਿੰਡ ਵਿਖੇ ਲਗਾਇਆ ਗਿਆ।ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ਕੀਤਾ ਗਿਆ।
ਤਲਬੀਰ ਗਿੱਲ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦੇਸ਼, ਕੌਮ ਅਤੇ ਮਜ਼ਲੂਮਾਂ ਦੀ ਰੱਖਿਆ ਖਾਤਿਰ ਆਪਣੇ ਚਾਰ ਸਾਹਿਬਜਾਦਿਆਂ ਦੀ ਦਿੱਤੀ ਸ਼ਹਾਦਤ ਬਹੁਤ ਮਹਾਨ ਹੈ।ਜਿਨ੍ਹਾਂ ਨੇ ਆਪਣੇ ਧਰਮ, ਦੇਸ਼ ਅਤੇ ਲਾਚਾਰਾਂ ਦੀ ਰਾਖੀ ਕਰਦਿਆਂ ਆਪਣੀਆਂ ਕੁਰਬਾਨੀਆਂ ਦਿੱਤੀਆਂ।ਗਿੱਲ ਨੇ ਦੱਸਿਆ ਕਿ ਉਕਤ ਕੈਂਪ ਦੌਰਾਨ ਜਿਥੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਇਲਾਜ਼ ਕੀਤਾ ਗਿਆ ਹੈ।ਉਥੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਮੋਤੀਆ ਬਿੰਦ ਆਦਿ ਦੇ ਆਪਰੇਸ਼ਨ ਲੈਂਜ਼ ਅਤੇ ਦਵਾਈਆਂ ਸਮੇਤ ਫ੍ਰੀ ਕੀਤੇ ਜਾਣਗੇ।
                  ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਆਪਣੀ ਹਾਰ ਪ੍ਰਤੱਖ ਨਜ਼ਰ ਆ ਰਹੀ ਹੈ, ਜਿਸ ਕਰਕੇ ਉਸ ਨੇ ਹੁਣ ਅਕਾਲੀ ਬਸਪਾ ਗਠਜੋੜ ਨੂੰ ਢਾਹ ਲਗਾਉਣ ਲਈ ਆਗੂਆਂ ਅਤੇ ਵਰਕਰਾਂ ’ਤੇ ਝੂਠੇ ਪਰਚੇ ਦਰਜ਼ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ।ਜਿਸ ਦਾ ਸਬੂਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਕਰਵਾਇਆ ਗਿਆ ਝੂਠਾ ਪਰਚਾ ਹੈ।ਕੈਂਪ ਦੌਰਾਨ ਗਿੱਲ ਵਲੋਂ ਚੈਕਅੱਪ ਕਰਵਾਉਣ ਆਏ ਮਰੀਜ਼ਾਂ ਨੂੰ ਲੋੜ ਮੁਤਾਬਿਕ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
                 ਇਸ ਮੌਕੇ ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਅੰਤ੍ਰਿਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਵਾ ਸਿੰਘ ਗੁਮਾਨਪੁਰਾ, ਅਵਤਾਰ ਸਿੰਘ ਟਰੱਕਾਂ ਵਾਲੇ, ਮਨਪ੍ਰੀਤ ਸਿੰਘ ਮਾਹਲ, ਮੁਖਤਾਰ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਮਾਹਲ, ਗੁਰਮੇਜ ਸਿੰਘ ਬੱਬੀ, ਇੰਦਰਜੀਤ ਸਿੰਘ, ਜਗੀਰ ਸਿੰਘ, ਰਾਮ ਸਿੰਘ, ਲਵ ਕੋਟ ਵਧਾਵਾ ਸਿੰਘ ਕਾਲੋਨੀ, ਸਰਵਨ ਸਿੰਘ, ਅਮਰਦੀਪ ਸਿੰਘ ਮਿੰਟੂ, ਜਰਮਨਜੀਤ ਸਿੰਘ, ਰਣਜੋਧ ਸਿੰਘ, ਜਗਜੀਤ ਸਿੰਘ ਜੱਜ, ਜੱਗਾ ਸੁਲਤਾਨਵਿੰਡ ਆਦਿ ਅਕਾਲੀ-ਬਸਪਾ ਗਠਜੋੜ ਵਰਕਰ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …