ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਸੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਦੋਸ਼ੀ ਅਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਬੇਸ਼ੱਕ ਰੋਹ ਵਿਚ ਆਈ ਸੰਗਤ ਨੇ ਦੋਸ਼ੀ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਦਿੱਤੀ ਸੀ, ਪਰ ਘਟਨਾ ਦੀ ਤਹਿ ਤੱਕ ਜਾਣ ਲਈ ਦੋਸ਼ੀ ਦੀ ਪਛਾਣ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਦੋਸ਼ੀ ਦੀ ਪਛਾਣ ਨਾਲ ਸਬੰਧਤ ਕੋਈ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮੀ ਰਾਸ਼ੀ ਦੇਣ ਦੇ ਨਾਲ-ਨਾਲ ਉਸ ਦੀ ਜਾਣਕਾਰੀ ਬਿਲਕੁੱਲ ਗੁਪਤ ਰੱਖੀ ਜਾਵੇਗੀ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media