ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਅਤੇ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ, ਏ.ਡੀ.ਸੀ.ਪੀ-3 ਹਰਪਾਲ
ਸਿੰਘ ਤੇ ਏ.ਸੀ.ਪੀ ਮਨਜੀਤ ਸਿੰਘ ਦੀ ਨਿਗਰਾਨੀ ‘ਚ ਮੁੱਖ ਅਫਸਰ ਥਾਣਾ-ਏ ਡਵੀਜਨ ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਵਲੋਂ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਬੱਸ ਸਟੈਂਡ ਸਰਚ ਉਪਰੇਸ਼ਨ ਕੀਤਾ ਗਿਆ।ਜਿਸ ਦੋਰਾਨ ਬਿਨਾਂ ਵਜ੍ਹਾ ਬੱਸ ਸਟੈਂਡ ‘ਚ ਘੁੰਮਦੇ ਸ਼ੱਕੀ ਵਿਅਕਤੀਆਂ, ਬੱਸਾਂ ਵਿੱਚ ਪਏ ਸਮਾਨ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਪਬਲਿਕ ਨੂੰ ਜਾਣੂ ਕੀਤਾ ਗਿਆ ਕਿ ਅਗਰ ਕੋਈ ਵੀ ਲਵਾਰਿਸ ਜਾ ਇਤਰਾਜ਼ਯੋਗ ਚੀਜ਼ ਨਜਰ ਆਉਂਦੀ ਹੈ ਤਾਂ ਪੁਲਿਸ ਨੂੰ ਤੁਰੰਤ ਇਤਲਾਹ ਦਿੱਤੀ ਜਾਵੇ।ਦੁਕਾਨਦਾਰਾਂ, ਬੱਸਾਂ ਦੇ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਸੁਰਖਿਆ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media