Tuesday, September 29, 2026

ਗੁਰੂ ਘਰ ਦੇ ਦਰਸ਼ਨਾਂ ਲਈ ਰਸਤਾ ਛੱਡਣ ਕਿਸਾਨ – ਪੰਜਾਬ ਪ੍ਰਦੇਸ਼ ਵਪਾਰ ਮੰਡਲ

ਕਿਸਾਨਾਂ ਦੇ ਰੇਲ ਰੋਕਣ ਨਾਲ ਵਪਾਰੀਆਂ ਨੂੰ ਪੈ ਰਿਹਾ ਹੈ ਘਾਟਾ

ਅੰਮ੍ਰਿਤਸਰ 27 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦੇਵੀਦਾਸਪੁਰਾ ਰੇਲਵੇ ਫਾਟਕ ’ਤੇ 20 ਦਸੰਬਰ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ।ਜਿਸ ਕਰਕੇ ਨਵੇਂ ਸਾਲ ਦੀ ਆਮਦ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਮ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
                         ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਦੱਸਿਆ ਕਿ ਗੁਰੂ ਘਰ ਦੇ ਦਰਸ਼ਨਾਂ ਲਈ ਆਉਣ ਵਾਲੇ ਯਾਤਰੂਆਂ ਲਈ ਕਿਸਾਨਾਂ ਨੂੰ ਆਪਣਾ ਧਰਨਾ ਚੁੱਕ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਪਹਿਲਾਂ ਕੋਰੋਨਾ ਕਾਲ ਕਰਕੇ ਜਿਲ੍ਹੇ ਦੀ ਹੋਟਲ ਇੰਡਸਟਰੀ ਅਤੇ ਵਪਾਰੀਆਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ।ਇਸ ਦੇ ਨਾਲ ਹੀ ਪੰਜਾਬ ਵਿੱਚ ਯਾਤਰੂ ਨਾ ਆਉਣ ਕਰਕੇ ਆਟੋ ਰਿਕਸ਼ਾ, ਟੈਕਸੀ ਹੋਟਲ ਅਤੇ ਢਾਬੇ ਆਦਿ ਵਪਾਰ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਕਈਆਂ ਨੂੰ ਤਾਂ ਆਪਣੇ ਪਰਿਵਾਰ ਪਾਲਣੇ ਵੀ ਮੁਸ਼ਕਲ ਹੋ ਰਹੇ ਹਨ।
                     ਪ੍ਰਧਾਨ ਸੇਠ ਨੇ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਸਕੱਤਰ ਸਰਵਨ ਸਿੰਘ ਪੰਧੇਰ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਵੇਖਦੇ ਹੋਏ, ਉਹ ਆਪਣਾ ਧਰਨਾ ਚੁੱਕ ਲੈਣ ਤਾਂ ਜੋ ਆਮ ਲੋਕ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਬਚ ਸਕਣ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …