Tuesday, September 29, 2026

ਚਾਰ ਸ਼ਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ‘ਚ ਪਹਿਲਾ ਕੀਰਤਨ ਦਰਬਾਰ ਆਯੋਜਿਤ

ਅੰਮ੍ਰਿਤਸਰ 27 ਦਸੰਬਰ (ਸੁਖਬੀਰ ਸਿੰਘ) – ਚਾਰ ਸ਼ਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਪਹਿਲਾ ਕੀਰਤਨ ਦਰਬਾਰ ਗੁਰੂ ਨਾਨਕ ਪੁਰਾ ਗਲੀ ਰਾਂਝੇ ਦੀ ਹਵੇਲੀ ਵਿਖੇ ਕਰਵਾਇਆ ਗਿਆ।ਪੰਥ ਦੇ ਮਹਾਨ ਕੀਰਤਨੀਆਂ ਵਲੋਂ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਮੁੱਖ ਸੇਵਾਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਇਹ ਕੀਰਤਨ ਦਰਬਾਰ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਹੈ।ਆਉਣ ਵਾਲੀਆਂ ਪੀੜੀਆਂ ਤੱਕ ਇਹ ਇਤਿਹਾਸ ਪਹੁੰਚਾਉਣ ਲਈ ਸੰਗਤਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ।ਸੰਗਤਾਂ ਕਾ ਲੰਗਰ ਅਤੁੱਟ ਵਰਤਿਆ।ਇਸ ਮੌਕੇ ਮੁੱਖ ਸੇਵਾਦਾਰ ਦਲਜੀਤ ਸਿੰਘ, ਗੁਰਮੁੱਖ ਸਿੰਘ ਅਮੀਸ਼ਾਹ, ਗੁਰਜੰਟ ਸਿੰਘ, ਹਰਮਨਪ੍ਰੀਤ ਸਿੰਘ, ਪੁਨੀਤ ਸਿੰਘ, ਵਿਸ਼ਾਲਦੀਪ ਸਿੰਘ, ਜੈਦੀਪ ਸਿੰਘ, ਸ਼ਿਵਮ, ਨਵਜੋਤ ਸਿੰਘ, ਡਾ. ਚੰਨੀ, ਕੰਵਲਜੀਤ ਸਿੰਘ ਆਦਿ ਮੌਜ਼ੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …