60 ਲੱਖ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 27 ਦਸੰਬਰ (ਸੁਖਬੀਰ ਸਿੰਘ) – ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ, ਉਨਾਂ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ
ਕੇਂਦਰੀ ਵਿਧਾਨ ਸਭਾ ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਗਿਆ।ਇੰਨਾ੍ਹ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 49 ਦੇ ਇਲਾਕੇ ਕਟੜਾ ਮੋਤੀ ਰਾਮ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਪਾਰਕ ਦਾ ਉਦਘਾਟਨ ਕਰਨ ਸਮਂੇ ਕੀਤਾ।
ਸੋਨੀ ਨੇ ਕਿਹਾ ਕਿ ਚੋਣਾਂ ਦੋਰਾਨ ਵਾਰਡ ਨੰ: 49 ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਕ ਵਧੀਆ ਪਾਰਕ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨੂੰ ਕਿ ਅੱਜ ਪੂਰਾ ਕਰ ਦਿੱਤਾ ਗਿਆ ਹੈ।ਇਸ ਪਾਰਕ ਵਿੱਚ ਬੱਚਿਆਂ ਲਈ ਝੂਲੇ, ਬਜ਼ੁਰਗਾਂ ਦੇ ਸੈਰ ਕਰਨ ਲਈ ਫੁੱਟਪਾਥ ਅਤੇ ਬੈਠਣ ਲਈ ਬੈਂਚ ਵੀ ਲਗਾਏ ਗਏ ਹਨ।ਉਨਾਂ ਕਿਹਾ ਕਿ ਪਾਰਕ ਵਿੱਚ ਰੰਗ ਬਿਰੰਗੀਆਂ ਲਾਇਟਾਂ ਦੇ ਨਾਲ ਨਾਲ ਵੰਨ ਸੁਵੰਨੇ ਫੁੱਲ ਵੀ ਲਗਾਏ ਹਨ।
ਸੋਨੀ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਹਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕ ਹਿਤੂ ਫੈਸਲੇ ਲੈ ਕੇ ਜਮੀਨੀ ਪੱਧਰ ਤੱਕ ਇਨ੍ਹਾਂ ਨੂੰ ਲਾਗੂ ਵੀ ਕਰਵਾਇਆ ਹੈ।ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਕਾਂਗਰਸ ਸਰਕਾਰ ਮੁੜ ਸੱਤਾ ਵਿੱਚ ਆਵੇਗੀ।
ਇਸ ਮੌਕੇ ਕੋਸਲਰ ਵਿਕਾਸ ਸੋਨੀ, ਲਖਨ ਸ਼ਰਮਾ, ਪਰਮਜੀਤ ਸਿੰਘ ਚੋਪੜਾ, ਗੌਰਵ ਖੰਨਾ, ਮੰਨੂ ਮਹਾਜਨ, ਜਸਬੀਰ ਰਿੰਕੂ, ਮਨਜੀਤ ਸਿੰਘ ਬੋਬੀ, ਅਬੀ ਪਹਿਲਵਾਰ, ਗੌਰਵ ਭੱਲਾ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Punjab Post Daily Online Newspaper & Print Media