Thursday, August 27, 2026

ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲੋਰਖ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਵਿਨਰਜੀਤ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ `ਤੇ ਕੀਤੀ ਸ਼ਿਰਕਤ

ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਆਲੋਅਰਖ ਦੇ ਅੱਡੇ ‘ਤੇ ਪਿਛਲੇ ਦਿਨਾਂ ਤੋਂ ਗੁਰੂ ਕੇ ਲੰਗਰਾਂ ਦੀ ਸੇਵਾ ਦੌਰਾਨ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
              ਭੋਗ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਨੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਸਬੰਧੀ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕੁਰਬਾਨੀਆਂ ਦਾ ਬੜੇ ਵਿਸਥਾਰ ਸਹਿਤ ਵੈਰਾਗਮਈ ਪ੍ਰਸੰਗ ਸਰਵਣ ਕਰਵਾਇਆ ਕਿ ਕਿਵੇਂ ਕਲਗੀਧਰ ਦੇ ਲਾਡਲੇ ਸਾਹਿਬਜ਼ਾਦਿਆਂ ਨੇ ਦੀਨ ਕਬੂਲ ਨਾ ਕਰਕੇ ਮਹਾਨ ਸ਼ਹਾਦਤ ਦਾ ਰਾਹ ਚੁਣਿਆ ਅਤੇ ਸਿੱਖੀ ਸਿਦਕ ਵਾਲਾ ਧਰਮ ਨਿਭਾਇਆ।ਜਿਸ ਦੀ ਮਿਸਾਲ ਦੁਨੀਆਂ ਦੇ ਕਿਸੇ ਵੀ ਇਤਿਹਾਸ ਵਿੱਚ ਉਪਲੱਬਧ ਨਹੀਂ ਹੈ।ਉਘੇ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨੇ ਫਰਮਾਇਆ ਕਿ ਚਮਕੌਰ ਦੀ ਗੜ੍ਹੀ ਦੇ ਬਾਹਰ ਘੇਰਾ ਪਾਈ ਖੜੀ 10 ਲੱਖ ਤੁਰਕਾਂ, ਮੁਗਲਾਂ ਅਤੇ ਪਹਾੜੀ ਰਾਜਿਆਂਂ ਦੀ ਫੌਜ ਨਾਲ ਜੂਝਦੇ ਹੋਏ ਦੋ ਵੱਡੇ ਸਾਹਿਬਜ਼ਾਦੇ ਸ਼ਹੀਦੀ ਪਾ ਗਏ।ਇਹ ਸਾਰਾ ਦ੍ਰਿਸ਼ ਕਲਗੀਧਰ ਨੇ ਆਪਣੇ ਅੱਖੀਂ ਤੱਕਿਆ ਅਤੇ ਦੋ ਛੋਟੇ ਸਾਹਿਬਜ਼ਾਦੇ ਸੂਬਾ ਸਰਹਿੰਦ ਨੇ ਦੀਵਾਰਾਂ ਵਿੱਚ ਚਿਣਵਾ ਕੇ ਤਸੀਹੇ ਦੇ ਕੇ ਸ਼ਹੀਦ ਕੀਤੇ।ਸਮੁੱਚੇ ਨਗਰ ਨਿਵਾਸੀਆਂਂ ਨੇ ਭਾਈ ਸਾਹਿਬ ਦਾ ਵਿਸ਼ੇਸ਼ ਸਤਿਕਾਰ ਵੀ ਕੀਤਾ।
ਇਸ ਸਮਾਗਮ ’ਚ ਉਚੇਚੇ ਤੌਰ ‘ਤੇ ਪਹੁੰਚੇ ਸ਼ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸੰਗਰੂਰ ਤੋਂ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ, ਸਾਬਕਾ ਸ਼ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਭੜੋ, ਗੁਰਦਿੱਤ ਸਿੰਘ ਪ੍ਰਧਾਨ ਲੋਕਲ ਕਮੇਟੀ ਗੁਰਦੁਆਰਾ ਮੰਜੀ ਸਾਹਿਬ, ਬਲਦੇਵ ਸਿੰਘ ਨੰਬਰਦਾਰ, ਮੀਤ ਪ੍ਰਧਾਨ ਗੁਰਿੰਦਰ ਸਿੰਘ, ਹੈਡ ਗ੍ਰੰਥੀ ਤਰਲੋਚਨ ਸਿੰਘ, ਲੰਗਰ ਕਮੇਟੀ ਪ੍ਰਧਾਨ ਅਵਤਾਰ ਸਿੰਘ ਗੁਰਪ੍ਰੀਤ ਸਿੰਘ ਫੌਜੀ, ਮੈਨੇਜਰ ਗੁਰਜੀਤ ਸਿੰਘ ਹਾਜ਼ਰ ਸਨ। ਤਿੰਨੇ ਦਿਨ ਲਗਾਤਾਰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
               ਇਸ ਮੌਕੇ ਹੋਰਨਾਂ ਤੋਂਂ ਇਲਾਵਾ ਨਗਰ ਨਿਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਤੇ ਮੋਹਤਬਰ ਵਿਅਕਤੀ ਮੌਜ਼ੂਦ ਸਨ।ਪ੍ਰਧਾਨ ਗੁਰਦਿੱਤ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …