Wednesday, September 30, 2026

ਵਿਧਾਇਕ ਅਮਨ ਅਰੋੜਾ ਦੀ ਅਗਵਾਈ ‘ਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਫੜ੍ਹਿਆ ਆਪ ਦਾ ਪੱਲਾ

ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਹਲਕਾ ਸੁਨਾਮ ਅੰਦਰ ਆਮ ਆਦਮੀ ਪਾਰਟੀ ਦਾ ਕਾਫਲਾ ਦਿਨ ਪ੍ਰਤੀਦਿਨ ਵਧਦਾ ਜਾ ਰਿਹਾ ਹੈ।ਹਲਕਾ ਸੁਨਾਮ ‘ਚ ਵੱਖ ਵੱਖ ਪਾਰਟੀਆਂ ਦੇ ਆਗੂ, ਸਮਾਜਸੇਵੀ ਅਤੇ ਹੋਰ ਪਤਵੰਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
        ਅੱਜ ਸੁਨਾਮ ਹਲਕੇ ਅੰਦਰ ਪੈਂਦੇ ਪਿੰਡ ਖੁਰਾਨਾ ਦੇ ਮੌਜ਼ੂਦਾ ਕਾਂਗਰਸ ਪਾਰਟੀ ਦੀ ਟਿਕਟ ਤੋਂ ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ‘ਚ ਪਾਰਟੀ ਸ਼ਾਮਲ ਹੋਏ।ਇਥੇ ਇਹ ਵੀ ਵਰਨਣਯੋਗ ਹੈ ਕਿ ਪਿਛਲੇ ਇੱਕ ਸਾਲ ‘ਚ ਜਸਪਾਲ ਕੌਰ ਬਡਰੁਖਾਂ, ਪਲਵਿੰਦਰ ਕੌਰ ਬਲਾਕ ਸੰਮਤੀ ਮੈਂਬਰ ਸਾਹੋਕੇ ਢੱਡਰੀਆਂ ਅਤੇ ਅੱਜ ਕੁਲਵੰਤ ਸਿੰਘ ਬਲਾਕ ਸੰਮਤੀ ਮੈਂਬਰ ਪਿੰਡ ਖੁਰਾਨਾ, ਤਿੰਨੋ ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਲੜੇ ਅਤੇ ਜਿੱਤੇ ਹੋਏ ਉਮੀਦਵਾਰ ਪਾਰਟੀ ਵਿੱਚ ਸਾਮਲ ਹੋਏ ਹਨ।
              ਇਸ ਮੌਕੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …