ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਦੱਖਣੀ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਹ ਪ੍ਰਗਟਾਵਾ ਹਲਕਾ ਦੱਖਣੀ ਤੋਂ ਆਪ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਵਾਰਡ ਨੰਬਰ 33 ‘ਚ ਮੀਟਿੰਗ ਨੂੰ ਸੰਬੋਧਨ ਦੌਰਾਨ ਕੀਤਾ।ਮੀਟਿੰਗ ਦੌਰਾਨ ਆਪ ਦਾ ਝਾੜੂ ਫੜਣ ਵਾਲੇ ਅਨੇਕਾਂ ਪਰਿਵਾਰਾਂ ਦਾ ਡਾ. ਨਿੱਜ਼ਰ ਵਲੋਂ ਸਨਮਾਨ ਕੀਤਾ ਗਿਆ।ਉਨਾਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਾ ਉਸ ਦਾ ਮੁੱਢਲਾ ਫ਼ਰਜ਼ ਹੁੰਦਾ ਹੈ।ਪਰ ਕਾਂਗਰਸ ਨੇ ਆਖਰੀ ਤਿੰਨ ਮਹੀਨਿਆਂ ਵਿੱਚ ਆਪਣਾ ਮੁੱਖ ਮੰਤਰੀ ਬਦਲਣ ਤੋਂ ਬਾਅਦ ਵੀ ਲੋਕਾਂ ਨਾਲ ਪਹਿਲਾਂ ਤੋਂ ਕੀਤੇ ਵਾਅਦਿਆਂ ਨੂੰ ਤਰਜ਼ੀਹ ਨਾ ਦੇ ਕੇ, ਹੋਰ ਨਵੇਂ ਵਾਅਦੇ ਕਰ ਦਿੱਤੇ, ਜਿਨ੍ਹਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਿਵੇਂ ਕੈਪਟਨ ਅਮਰਿੰਦਰ ਸਿੰਘ ਵਲੋਂ 2017 ਵਿੱਚ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ, ਉਸੇ ਤਰ੍ਹਾਂ ਹੀ ਚੰਨੀ ਵੀ 2022 ਦੀਆਂ ਚੋਣਾਂ ਲਈ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੇ ਹੋਏ ਹਨ।ਉਨ੍ਹਾਂ ਕਿਹਾ ਕਿ ਜਿਵੇਂ ਅਕਾਲੀ ਸਰਕਾਰ ਸਮੇਂ ਮਾਫੀਆ ਰਾਜ ਸਥਾਪਤ ਹੋਇਆ।ਉਸੇ ਤਰ੍ਹਾਂ ਹੀ ਕਾਂਗਰਸ ਰਾਜ ਵਿੱਚ ਵੀ ਉਹ ਮਾਫੀਆ ਰਾਜ ਹੁਣ ਤੱਕ ਚੱਲਦਾ ਆ ਰਿਹਾ ਹੈ।ਜਿਸ ਦਾ ਸਿੱਧਾ ਮਤਲਬ ਹੈ ਕਿ ਭਾਵੇਂ ਅਕਾਲੀ ਦਲ ਚੁਣ ਲਵੋ ਤੇ ਭਾਵੇਂ ਕਾਂਗਰਸ ਚੁਣ ਲਓ ਹਾਲਾਤ ਸੂਬੇ ਦੇ ਸੁਧਰਨ ਵਾਲੇ ਨਹੀਂ।ਇਸ ਕਰਕੇ ਡਾ. ਨਿੱਜ਼ਰ ਨੇ ਅਪੀਲ ਕੀਤੀ ਕਿ ਇਕ ਮੌਕਾ ਅਰਵਿੰਦ ਕੇਜਰੀਵਾਲ ਨੂੰ ਇਸ ਵਾਰ ਪੰਜਾਬ ਵਾਸੀ ਜ਼ਰੂਰ ਦੇਣ ਤਾਂ ਜੋ ਪੰਜਾਬ ਦੀ ਖੁਸ਼ਹਾਲੀ ਲਈ ਕਾਰਜ਼ ਕੀਤੇ ਜਾ ਸਕਣ।
Check Also
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media