Saturday, June 20, 2026

ਵੋਟਰਾਂ ਨੂੰ ਜਾਗਰੂਕ ਕਰਨ ਲਈ ‘ਹਵੇਲੀ’ ‘ਚ ਕੱਢੀ ਗਈ ‘ਜਾਗੋ’

ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ 2022 ਦੇ ਸਬੰਧ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਵਿੱਚ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ‘ਚ ਜਿਲ੍ਹਾ ਸਵੀਪ ਕਮੇਟੀ ਵਲੋਂ 14-ਜੰਡਿਆਲਾ ਚੋਣ ਹਲਕੇ ਅਧੀਨ ‘ਹਵੇਲੀ’ ਵਿਖੇ ਵੀਕਲੀ ਸਵੀਪ ਗਤੀਵਿਧੀ ਵੋਟ ਜਾਗਰੂਕਤਾ ‘ਜਾਗੋ’ ਕੱਢੀ ਗਈ।
              ਇਹ ਸਵੀਪ ਗਤੀਵਿਧੀ ਵਧੀਕ ਚੋਣ ਕਮਿਸ਼ਨਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਵੇਲੀ ਦੇ ਜਨਰਲ ਮੈਨੇਜਰ ਸ਼ਮਸ਼ੇਰ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਗਈ। ਇਹ ਵੋਟਰ ਜਾਗਰੂਕਤਾ ਜਾਗੋ ਆਂਗਣਵਾੜੀ ਵਰਕਰ ਦੁਆਰਾ ਤਿਆਰ ਕੀਤੀ ਗਈ ਅਤੇ ਇਸ ਦੌਰਾਨ ਬੋਲੀਆਂ ਅਤੇ ਗਿੱਧਾ ਪਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
             ਸੀ.ਡੀ.ਪੀ.ਓ ਅਟਾਰੀ ਸ੍ਰੀਮਤੀ ਕੁਲਦੀਪ ਕੌਰ ਅਤੇ ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਲੋਕਤੰਤਰ ਪ੍ਰਣਾਲੀ ਵਿੱਚ ਵੋਟ ਪਾਉਣਾ ਬਹੁਤ ਜ਼ਰੂਰੀ ਹੈ।ਇਸ ਜਾਗੋ ਵਿੱਚ ਲੋਕ ਨੇ ਵਧ ਚੜ੍ਹ ਕੇ ਭਾਗ ਲਿਆ।ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਪੇਂਡੂ ਸੱਭਿਆਚਾਰ ਦੇਖਣ ਲਈ ਹਵੇਲੀ ‘ਚ ਦੇਸ਼ ਤੋਂ ਵਿਸ਼ੇਸ਼ ਤੌਰ ‘ਤੇ ਲੋਕ ਆਉਂਦੇ ਹਨ।
            ਇਸ ਮੌਕੇ ਸੀ.ਡੀ.ਪੀ.ਓ ਮਜੀਠਾ ਗਗਨਦੀਪ ਸਿੰਘ, ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ, ਟੇਕ ਚੰਦ ਅਤੇ ਦਲਬੀਰ ਸਿੰਘ ਵਲੋਂ ਇਸ ਗੀਤਵਿਧੀ ਸਹਿਯੋਗ ਦਿੱਤਾ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …