Tuesday, July 29, 2025
Breaking News

ਪ੍ਰਧਾਨ ਮੰਤਰੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਸਬੰਧੀ ਭਾਜਪਾ ਆਗੂਆਂ ਨੇ ਕੀਤੀ ਮੀਟਿੰਗ

ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਸਬੰਧੀ ਭਾਜਪਾ ਆਗੂਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਬੰਧੀ ਅੱਜ ਕਸਬੇ ‘ਚ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਮੰਗੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਮੀਟਿੰਗ ਕੀਤੀ।ਇਸ ਸਮੇ ਭਾਜਪਾ ਆਗੂ ਮਹਿੰਗਾ ਸਿੰਘ ਜ਼ਿਲ੍ਹਾ ਪ੍ਰਭਾਰੀ ਰਾਜਸਥਾਨ, ਵਿਜੈ ਸੋਨੀ, ਗੁਰਪ੍ਰੀਤ ਸਿੰਘ ਨੀਲੋਵਾਲ, ਅੰਮ੍ਰਿਤ ਸਾਥੀ ਅਤੇ ਸੀਨੀਅਰ ਭਾਜਪਾ ਆਗੂ ਚੰਦ ਸਿੰਘ ਚੱਠਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਪ੍ਰਧਾਨ ਰਤਨ ਕੁਮਾਰ ਮੰਗੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿਖੇ ਹੋਣ ਵਾਲੀ ਰੈਲੀ ਲਈ ਮੰਡਲ ਲੌਂਗੋਵਾਲ ਤੋਂ ਵਰਕਰਾਂ ਦੀਆਂ ਦੋ ਬੱਸਾਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗੱਠਬੰਧਨ ਸੂਬੇ ਦੀਆਂ ਜਲਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗਾ।ਉਨ੍ਹਾਂ ਅੱਗੇ ਕਿਹਾ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਸੂਬੇ ਦੀਆਂ ਵੱਖ-ਵੱਖ ਪਾਰਟੀਆਂ ਦੇ ਕਈ ਦਿੱਗਜ਼ ਲੀਡਰ ਭਾਜਪਾ ਵਿੱਚ ਸ਼ਾਮਲ ਹੋਣਗੇ।ਜਿਸ ਨਾਲ ਭਾਜਪਾ ਨੂੰ ਪੰਜਾਬ ‘ਚ ਹੋਰ ਵੀ ਮਜ਼ਬੂਤੀ ਮਿਲੇਗੀ।
                ਇਸ ਮੌਕੇ ਸੀਨੀਅਰ ਭਾਜਪਾ ਆਗੂ ਕੇਵਲ ਚੰਦ ਧੌਲਾ, ਮਨਦੀਪ ਕੁਮਾਰ, ਕੇਵਲ ਸ਼ਰਮਾ, ਰਾਜ ਕੁਮਾਰ, ਪਵਨ ਕੁਮਾਰ, ਕੁਲਦੀਪ ਮੰਗਲਾ, ਦੀਪ ਕੁਮਾਰ, ਤਰਸੇਮ ਚੰਦ ਭੋਲਾ, ਸੋਨੂੰ ਤੇ ਮੋਨੂੰ ਆਦਿ ਭਾਜਪਾ ਆਗੂ ਮੌਜ਼ੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …