ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਕਾਂਗਰਸ ਸਰਕਾਰ ਦੀ ਵਾਅਦਾ
ਖਿਲਾਫੀ ਤੋਂ ਦੁੱਖੀ ਮਜ਼ਦੂਰਾਂ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ‘ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਐਸ.ਡੀ.ਐਮ ਦਫ਼ਤਰਾਂ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ।
ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਹਰਭਗਵਾਨ ਮੁਨਕ, ਗੋਪੀਗਿਰ ਕਲਰਭੈਣੀ, ਬੱਲਾ ਸਿੰਘ ਦੋਲੇਵਾਲ ਘਮੰਡ ਸਿੰਘ ਉਗਰਾਹਾਂ, ਕਿਕਰ ਸਿੰਘ ਉਗਰਾਹਾਂ, ਮੇਲਾ ਸਿੰਘ ਉਗਰਾਹਾਂ ਤੇ ਰਾਣੀ ਕੌਰ ਸੁਨਾਮ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵਲੋਂ ਬੇਘਰਿਆਂ ਤੇ ਲੋੜਵੰਦਾਂ ਪਲਾਟ ਦੇਣ ਕੋਅਪਰੇਟਿਵ ਸੁਸਾਇਟੀਆਂ ਚ ਮਜ਼ਦੂਰਾਂ ਲਈ 25 ਫੀਸਦੀ ਰਾਖਵਾਂਕਰਨ ਕਰਕੇ 50 ਹਜਾਰ ਰੁਪਏ ਕਰਜ਼ਾ ਦੇਣ, ਮਾਈਕਰੋਫਾਈਨਾਸ ਕੰਪਨੀਆਂ ਦੀ ਅੰਨ੍ਹੀ ਲੁੱਟ ਨੂੰ ਨੰਥ ਪਾਉਣ ਅਤੇ ਦਲਿਤਾਂ ਤੇ ਜ਼ਬਰ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸਿਟ ਦਾ ਗਠਨ ਕਰਨ ਸਮੇਤ ਪ੍ਰਵਾਨ ਕੀਤੀਆਂ ਮੰਗਾਂ ਚੋਂ ਇੱਕ ਨੂੰ ਵੀ ਲਾਗੂ ਨਹੀਂ ਕੀਤਾ ਗਿਆ।ਉਹਨਾਂ ਇਹ ਵੀ ਦੋਸ਼ ਲਾਇਆ ਕਿ ਅੱਜ ਤੱਕ ਸੁਨਾਮ ਬਲਾਕ ਦੇ ਕਿਸੇ ਪਿੰਡ ਪਾਰਦਰਸ਼ੀ ਢੰਗ ਤਰੀਕੇ ਨਾਲ ਗ੍ਰਾਮ ਸਭਾਵਾਂ ਦੇ ਇਜ਼ਲਾਸ ਨਹੀਂ ਬੁਲਾਏ ਗਏ ਅਤੇ ਨਾ ਹੀ ਕਿਸੇ ਪਿੰਡ ਵਿੱਚ ਪਲਾਟ ਦਿੱਤੇ ਹਨ।
ਇਸ ਮੌਕੇ ਆਗੂਆਂ ਨੇ ਖਰਾਬ ਨਰਮੇ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ, ਬਿਜਲੀ ਮੀਟਰ ਵਾਲੀ ਲਾਈ ਸ਼ਰਤ ਖ਼ਤਮ ਕਰਨ ਅਤੇ ਮਜ਼ਦੂਰ ਦੇ ਘਰਾਂ ਚੋਂ ਪੁੱਟੇ ਬਿਜਲੀ ਮੀਟਰ ਬਿਨਾਂ ਸ਼ਰਤ ਤੁਰੰਤ ਲਾਉਣ ਤੋਂ ਇਲਾਵਾ ਹੋਰ ਮੰਨੀਆਂ ਮੰਗਾਂ ਲਾਗੂ ਕੀਤੇ ਜਾਣ ਦੀ ਮੰਗ ਵੀ ਕੀਤੀ ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media