ਕਪੂਰਥਲਾ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਵਲੋਂ ਬੀਤੇ ਦਿਨੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਭਾਸ਼ਾ
ਅਫ਼ਸਰਾਂ ਦੀਆਂ ਨਿਯੁੱਕਤੀਆਂ ਦੇ ਹੁਕਮ ਜ਼ਾਰੀ ਕੀਤੇ ਗਏ ਸਨ।ਇਸੇ ਲੜੀ ‘ਚ ਜ਼ਿਲ੍ਹਾ ਕਪੂਰਥਲਾ ਵਿਖੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਜਸਪ੍ਰੀਤ ਕੌਰ ਦੀ ਨਿਯੁੱਕਤੀ ਕੀਤੀ ਗਈ।ਜ਼ਿਲ੍ਹਾ ਭਾਸ਼ਾ ਅਫ਼ਸਰ ਦਾ ਅਹੁੱਦਾ ਸੰਭਾਲਦਿਆਂ ਜਸਪ੍ਰੀਤ ਕੌਰ ਨੇ ਕਿਹਾ ਕਿ ਉਹ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਤਨਦੇਹੀ ਨਾਲ ਡਿਊਟੀ ਨਿਭਾਵੇਗੀ ਅਤੇ ਉਚ ਅਧਿਕਾਰੀਆਂ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।
ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਬਲਵੀਰ ਸਿੰਘ ਸਿੱਧੂ ਨੇ ਸਟਾਫ਼ ਸਮੇਤ ਉਨ੍ਹਾਂ ਨੂੰ ‘ਜੀ ਆਇਆ’ ਆਖਿਆ ਅਤੇ ਦਫ਼ਤਰ ਦੇ ਕੰਮ ਸਬੰਧੀ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਕੈਬਿਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਗਿੱਲ, ਉਪ ਜ਼ਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ, ਸ਼ਰਵਨ ਯਾਦਵ ਐਸੋਸੀਏਟ ਐਨ.ਸੀ.ਸੀ ਅਫ਼ਸਰ ਕਪੂਰਥਲਾ, ਵਨੀਸ਼ ਕੁਮਾਰ ਇੰਗਲਿਸ਼ ਲੈਕਚਰਾਰ, ਰਮਾ ਬਿੰਦਰਾ ਇੰਚਾਰਜ਼ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਕਪੂਰਥਲਾ, ਬਲਵਿੰਦਰ ਸਿੰਘ ਬਿੱਟੂ, ਪ੍ਰਿੰਸੀਪਲ ਸਿੱਧਵਾਂ ਦੋਨਾਂ, ਮਨਜੀਤ ਸਿੰਘ, ਪ੍ਰਿੰਸੀਪਲ ਕਾਜ਼ਲੀ ਅਤੇ ਡਾ. ਤਜਿੰਦਰ ਪਾਲ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਪੂਰਥਲਾ ਨੇ ਮੁਬਾਰਕਬਾਦ ਦਿੱਤੀ।
ਇਸ ਮੌਕੇ ਭਾਗ ਸਿੰਘ, ਸੀਨੀਅਰ ਮੀਤ ਪ੍ਰਧਾਨ ਅਧਿਆਪਕ ਦਲ ਕਪੂਰਥਲਾ ਮਨਜਿੰਦਰ ਕੌਰ ਲੈਕਚਰਾਰ, ਨੀਰੂ ਰਾਜਪਾਲ ਲੈਕਚਰਾਰ, ਹਰਸਿਮਰਤ ਸਿੰਘ ਲੈਕਚਰਾਰ, ਯੋਗੇਸ਼ ਚੰਦਰ ਲੈਕਚਰਾਰ, ਦਿਨੇਸ਼ ਚੋਪੜਾ ਲੈਕਚਰਾਰ, ਸਰਵਨ ਕੁਮਾਰ ਯਾਦਵ, ਮੋਹਿਤ ਖੁੱਲਰ ਕਲਰਕ, ਗਿਆਨ ਸਿੰਘ ਐਸ.ਐਲ.ਏ ਹਰਜੋਤ ਸਿੰਘ, ਜਸਜੀਤ ਸਿੰਘ, ਜਸਪ੍ਰੀਤ ਸਿੰਘ ਵਾਲੀਆ ਨੰਬਰਦਾਰ, ਜੋਤੀ ਮਹਿੰਦਰੂ ਜਨਰਲ ਸਕੱਤਰ (ਡੀ.ਟੀ.ਐਫ) ਵੀ ਹਾਜ਼ਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media