ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤੁੰਗਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਵਲੋਂ ਲੋਕਾਂ ਦੀਆਂ
ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਵਾਅਦਾ ਕੀਤਾ।ਬਲਦੇਵ ਸਿੰਘ ਮਾਨ ਨੇ ਕਾਂਗਰਸ ਸਰਕਾਰ ਤੇ ਦੋਸ਼ ਲਾਇਆ ਕਿ ਕਾਂਗਰਸ ਧਰਮ ਤੇ ਝੂਠ ਦੀ ਸਿਆਸਤ ਕਰ ਰਹੀ ਹੈ।ਕਾਂਗਰਸ ਵਾਲੇ ਹਰ ਵਾਰ ਚੋਣਾਂ ਮੌਕੇ ਧਰਮ ਦਾ ਨਾਮ ਲੈ ਕੇ ਬਚ ਜਾਂਦੇ ਹਨ।ਮਾਨ ਨੇ ਦਾਅਵਾ ਕੀਤਾ ਕਿ ਸਿਰਫ ਸ਼਼੍ਰੋਮਣੀ ਅਕਾਲੀ ਦਲ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਵਿਕਾਸ ਕਾਰਜ਼ਾਂ ਨੂੰ ਸ਼ੁਰੂ ਕਰਦੀ ਹੈ ਅਤੇ ਉਹਨਾਂ ਨੂੰ ਸੂਬੇ ਦੇ ਹਰ ਵਰਗ ਤੱਕ ਲੈ ਕੇ ਜਾਂਦੀ ਹੈ।
ਇਸ ਮੌਕੇ ਮੁਖਤਿਆਰ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ, ਬਹਾਦਰ ਸਿੰਘ ਸਾਬਕਾ ਸਰਪੰਚ, ਜਥੇਦਾਰ ਗੁਰਦੇਵ ਸਿੰਘ,ਕਿ੍ਸਨ ਸਿੰਘ,ਦਿਵਾਨ ਸਿੰਘ ਚੋਧਰੀ, ਅਮ੍ਰਿਤਪਾਲ ਸਿੰਘ ਮੰਡ, ਸਤਿੰਦਰ ਜੀਤ ਸਿੰਘ, ਨਿਰਮਲ ਸਿੰਘ ਪੰਚ, ਗੋਲੋ ਕੁਲਾਰ, ਮੱਘਰ ਸਿੰਘ, ਦਲੀਪ ਕੌਰ, ਸੁਰਜੀਤ ਕੌਰ, ਜਸਵਿੰਦਰ ਕੌਰ ਪ੍ਰਧਾਨ ਕਨੋਈ, ਖੁਸ਼ਪਾਲ ਸਿੰਘ ਬੀਰ ਕਲਾਂ ਸਾਬਕਾ ਚੇਅਰਮੈਨ ਮਿਲਕ ਪਲਾਂਟ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀਆਂ ਬੀਬੀਆਂ ਵੀ ਹਾਜ਼ਰ ਸਨ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media