ਪਠਾਨਕੋਟ, 31 ਦਸੰਬਰ ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੇ 30 ਨਵੰਬਰ ਨੂੰ ਰਿਟਾਇਰ ਹੋਣ ਤੇ ਜਿਲ੍ਹਾ ਸਿੱਖਿਆ
ਅਫਸਰ ਐਲੀਮੈਂਟਰੀ ਦੀ ਖਾਲੀ ਹੋਈ ਕੁਰਸੀ ਦਾ ਵਾਧੂ ਚਾਰਜ਼ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਨੇ ਸੰਭਾਲ ਲਿਆ ਹੈ। ਚਾਰਜ਼ ਸੰਭਾਲਣ ਦੇ ਮੌਕੇ ਤੇ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੇ ਸਮੁੱਚੇ ਸਟਾਫ ਵਲੋਂ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਹੇਠ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ ਅਤੇ ਮੁੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ।
ਜਿਲ੍ਹਾ ਸਿੱਖਿਆ ਅਫਸਰ ਜਸਵੰਤ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਅਤੇ ਸਰਕਾਰੀ ਸਕੂਲਾਂ ਦੇ ਯੋਗ ਅਧਿਆਪਕਾਂ ਦਾ ਫਾਇਦਾ ਉਠਾਉਣ।
ਇਸ ਮੌਕੇ ਤੇ ਮਲਕੀਤ ਸਿੰਘ, ਤਰੁਣ ਪਠਾਨੀਆ, ਸੁਮਿਤ ਰਾਜ, ਮੁਨੀਸ ਗੁਪਤਾ, ਰਾਜ ਦੀਪਕ ਗੁਪਤਾ, ਸਟੇਟ ਅਵਾਰਡੀ ਅਤੇ ਏਡੀਐਸਐਮ ਨਰਿੰਦਰ ਲਾਲ, ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਚੇਤਨ ਅੱਤਰੀ, ਮਨਦੀਪ ਸਿੰਘ, ਨੀਲਮ, ਸਵੇਤਾ, ਲਲਿਤਾ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media