Friday, October 30, 2026

ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਸਥਾਨਕ ਜੀ.ਡੀ ਗੋਇੰਕਾ ਸਕੂਲ ਟਰੈਫਿਕ ਜਗਰੂਕਤਾ ਸੈਮੀਨਾਰ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਸਥਾਨਕ ਜੀ.ਡੀ ਗੋਇੰਕਾ ਪਬਲਿਕ ਸਕੂਲ ਦੇ ਟਰਾਂਸਪੋਰਟ ਸਟਾਫ ਨਾਲ ਇੱਕ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਏ.ਐਸ.ਆਈ ਅਰਵਿੰਦਰ ਸਿੰਘ ਨੇ ਸਕੂਲ ਦੇ ਬੱਸ ਡਰਾਈਵਰਾਂ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਅਤੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ।ਐਚ.ਸੀ ਸਲਵੰਤ ਸਿੰਘ ਵਲੋਂ ਸਕੂਲੀ ਬੱਸ ਡਰਵਾਈਵਰਾਂ ਨੂੰ ਧੁੰਦ ਅਤੇ ਕੋਹਰੇ ਦੇ ਮੌਸਮ ਵਿੱਚ ਆਪਣੀ ਗੱਡੀ ਧਿਆਨ ਨਾਲ ਅਤੇ ਹੌਲੀ ਚਲਾਉਣ ਲਈ ਕਿਹਾ ਗਿਆ ਅਤੇ ਨਸ਼ਿਆਂ ਵਰਗੀ ਭੈੜੀ ਲਾਹਨਤ ਤੋਂ ਦੂਰ ਰਹਿਣ ਦੀ ਬੇਨਤੀ ਕੀਤੀ ਗਈ।
                         ਇਸ ਵਰਕਸ਼ਾਪ ਦੌਰਾਨ ਸਕੂਲ ਦੇ ਚੇਅਰਮੈਨ ਮਹਾਂਬੀਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਮਧੂ ਗਾਂਧੀ ਤੋਂ ਇਲਾਵਾ ਸਕੂਲ ਦੇ ਟਰਾਂਸਪੋਰਟ ਇੰਚਾਰਜ਼ ਦਿਲਬਾਗ ਸਿੰਘ ਸਕੂਲ ਦੇ ਡਰਾਈਵਰ ਅਮਨਦੀਪ ਸਿੰਘ ਤੇ ਰਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ 

ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …