Sunday, August 30, 2026

ਉਪ ਮੁੱਖ ਮੰਤਰੀ ਸੋਨੀ ਵਲੋਂ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਦੇਣ ਦਾ ਐਲਾਨ

ਬੀਤੇ ਦਿਨੀਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਪੁੱਜੇ ਸਨ ਸੋਨੀ

ਅੰਮ੍ਰਿਤਸਰ 2 ਜਨਵਰੀ (ਸੁਖਬੀਰ ਸਿੰਘ) – ਬੀਤੇ ਦਿਨੀਂ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਨਜ਼ਦੀਕ ਟੈਲੀਫੋਨ ਐਕਸਚੇਂਜ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਦਾ ਜਾਇਜ਼ਾ ਲੈਣ ਲਈ ਅੱਜ ਓਮ ਪ੍ਰਕਾਸ਼ ਸੋਨੀ ਉਪ ਮੁਖ ਮੰਤਰੀ ਪੰਜਾਬ ਪੁਜੇ।ਸੋਨੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੜੀ ਮੰਦਭਾਗੀ ਘਟਨਾ ਹੋਈ ਹੈ।ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਸੰਗਤ ਨੇ ਅੱਗ ਦੇ ਬਾਵਜ਼ੂਦ ਵੀ ਪਾਵਨ ਸਰੂਪਾਂ ਨੂੰ ਕੱਢ ਕੇ ਸੁਰੱਖਿਅਤ ਥਾਂ ‘ਤੇ ਪੁਹੰਚਾ ਦਿੱਤਾ।
              ਸੋਨੀ ਨੇ ਗੁਰਦੁਆਰਾ ਸਾਹਿਬ ਵਿਖੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸੋਨੀ ਨੇ ਕਿਹਾ ਕਿ ਜੇਕਰ ਹੋਰ ਫੰਡਾਂ ਦੀ ਜ਼ਰੂਰਤ ਪਈ ਤਾਂ ਉਹ ਵੀ ਦਿੱਤੇ ਜਾਣਗੇ।ਸੋਨੀ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਤਰਾਂ੍ਹ ਦੀ ਘਟਨਾ ਨੂੰ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਉਪ ਮੁੱਖ ਮੰਤਰੀ ਸੋਨੀ ਦਾ ਧੰਨਵਾਦ ਕੀਤਾ।
ਇਸ ਮੌਕੇ ਕੋਸਲਰ ਵਿਕਾਸ ਸੋਨੀ, ਕੋਸਲਰ ਸ਼੍ਰੀਮਤੀ ਰਾਜਬੀਰ ਕੌਰ, ਕੁਲਵੰਤ ਸਿੰਘ, ਦਰਸ਼ਨ ਸਿੰਘ, ਸੋਨੂੰ ਪਹਿਲਵਾਨ, ਨਗੀਨਾ ਪਹਿਲਵਾਨ ਤੋ ਇਲਾਵਾ ਵਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …