Friday, August 28, 2026

ਓਮੀਕਰੋਨ ਵਾਇਰਸ ਤੋ ਸੁਚੇਤ ਹੋਣ ਦੀ ਲੋੜ – ਸੋਨੀ

35 ਲੱਖ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਓਮੀਕਰੋਨ ਵਾਇਰਸ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ, ਲੋਕਾਂ ਨੂੰ ਇਸ ਤੋ ਸੁਚੇਤ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਹੀ ਅਸੀਂ ਇਸ ਵਾਇਰਸ ਤੋ ਬਚ ਸਕਦੇ ਹਾਂ।ਇਹ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 55 ਦੇ ਅਧੀਨ ਪੈਦੇ ਇਲਾਕੇ ਕਿਸ਼ਨ ਕੋਟ ਇਸਲਾਮਾਬਾਦ ਵਿਖੇ ਸਮਾਰਟ ਸਿਟੀ ਤਹਿਤ 35 ਲੱਖ ਰੁਪਏ ਦੀ ਲਾਗਤ ਨਾਲ ਨਵੇ ਬਣੇ ਪਾਰਕ ਦਾ ਉਦਘਾਟਨ ਕਰਨ ਉਪਰੰਤ ਕੀਤਾ।
                   ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਓਮੀਕਰੋਨ ਵਾਇਰਸ ਨਾਲ ਨਿਪਟਣ ਲਈ ਪੂਰੀ ਤਿਆਰੀ ਕਰ ਲਈ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਮਾਸਕ ਦੀ ਵਰਤੋਂ ਨੂੰ ਫਿਰ ਯਕੀਨੀ ਬਣਾਉਨਾ ਪਵੇਗਾ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੋਂ ਜਾਣ ਤੋ ਗੁਰੇਜ਼ ਕਰਨਾ ਹੋਵੇਗਾ।ਉਨਾਂ ਕਿਹਾ ਕਿ ਅਸੀ ਇਸ ਵਾਇਰਸ ਤੇ ਤਾਂ ਹੀ ਜਿੱਤ ਪ੍ਰਾਪਤ ਕਰ ਸਕਦੇ ਹਾਂ ਜੇਕਰ ਸਾਰੇ ਲੋਕ ਕਰੋਨਾ ਟੀਕੇ ਦੀਆਂ ਦੋਵੇਂ ਡੋਜ਼ਾਂ ਲੈਣ ਅਤੇ ਸਿਹਤ ਵਿਭਾਗ ਵਲੋਂ ਵੀ ਕਰੋਨਾ ਦਾ ਟੀਕਾ ਲਗਾਉਣ ਲਈ ਘਰ ਘਰ ਦਸਤਕ ਦਿੱਤੀ ਜਾ ਰਹੀ ਹੈ।
                 ਸੋਨੀ ਨੇ ਪਾਰਕ ਦਾ ਉਦਘਾਟਨ ਉਪਰੰਤ ਆਪਣੇ ਸੰਬੋਧਨ ‘ਚ ਕਿਹਾ ਕਿ ਲੋਕਾਂ ਦੀ ਮੰਗ ਸੀ ਕਿ ਇਸ ਇਲਾਕੇ ਵਿੱਚ ਇਕ ਪਾਰਕ ਬਣਾਇਆ ਜਾਵੇ ਅਤੇ ਅੱਜ ਇਥੇ ਇਕ ਖੂਬਸੂਰਤ ਪਾਰਕ ਦਾ ਨਿਰਮਾਣ ਕਰ ਦਿੱਤਾ ਹੈ।ਇਸ ਪਾਰਕ ਵਿੱਚ ਬੱਚਿਆਂ ਲਈ ਝੂਲੇ, ਬਜ਼ਰੁਗਾਂ ਦੇ ਬੈਠਣ ਲਈ ਬੈਂਚ, ਲੋਕਾਂ ਦੇ ਸੈਰ ਕਰਨ ਲਈ ਫੁੱਟਪਾਥ ਅਤੇ ਰੰਗ ਬਿਰੰਗੀਆਂ ਲਾਈਟਾਂ ਲਗਾਈਆਂ ਗਈਆਂ ਹਨ।
                ਇਸ ਮੋਕੇ ਚੇਅਰਮੈਨ ਮਾਰਕੀਟ ਕਮੇਟੀ ਅਰੁਣ ਪੱਪਲ, ਕੋਸਲਰ ਵਿਕਾਸ ਸੋਨ, ਕੋਂਸਲਰ ਸੁਦੇਸ਼ ਕੁਮਾਰੀ, ਸੁਰਿੰਦਰ ਕੁਮਾਰ ਸ਼ਿੰਦਾ, ਪਰਮਜੀਤ ਚੋਪੜਾ, ਅਨਿਲ ਟਾਂਗਰੀ, ਅਜੇ ਟਾਂਗਰੀ, ਵਰਿੰਦਰ ਕੁਮਾਰ, ਸੰਜੇ ਕੁੰਦਰਾ, ਸੁਜਾਨ ਭਗਤ, ਰਵੀ ਪ੍ਰਕਾਸ਼, ਦਿਨੇਸ਼ ਕਪੂਰ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …