ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸੰਗੀਤ ਅਕੈਡਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਡਾਇਰੈਕਟਰ ਤੇ ਸਿੱਖ ਕੌਮ
ਦੀ ਸਤਿਕਾਰਤ ਸ਼ਖਸੀਅਤ ਪ੍ਰੋਫ਼ੈਸਰ ਕਰਤਾਰ ਸਿੰਘ ਨੇ ਲੰਮਾ ਸਮਾਂ ਇਸ ਅਕੈਡਮੀ ਵਿੱਚ ਸੇਵਾ ਨਿਭਾਉਣ ਉਪਰੰਤ ਅੱਜ ਅਕਾਲ ਪੁਰਖ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਖ਼ਰਚ ਕਰਕੇ ਸੱਚਖੰਡ ਜਾ ਬਿਰਾਜ਼ੇ ਹਨ।ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਨਾਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਖ਼ਾਲਸਾ ਪੰਥ ਨੂੰ ਬਹੁਤ ਵੱਡੀ ਦੇਣ ਹੈ।ਐਸੀ ਮਹਾਨ ਸ਼ਖਸੀਅਤ ਦੇ ਜਾਣ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪ੍ਰੋਫ਼ੈਸਰ ਕਰਤਾਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਢੁੱਕਵਾਂ ਮਾਨ ਸਨਮਾਨ ਦਿੱਤਾ ਜਾਵੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media