ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਨੇੜਲੀ ਕੈਂਬੋਵਾਲ ਪਿੰਡੀ ਤੋਂ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਵਿਅਕਤੀ ਆਮ
ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ‘ਆਪ’ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਕਿ ਪੰਜਾਬ ਦੇ ਲੋਕ ਇਸ ਵਾਰ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਜਿਹੜੀਆਂ ਗਾਰੰਟੀਆਂ ਜਾਂ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਸਰਕਾਰ ਬਣਦੇ ਹੀ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਵਣ ਸਿੰਘ, ਗੁਰਚਰਨ ਸਿੰਘ, ਹਰਭਜਨ ਸਿੰਘ, ਜਸਵੀਰ ਸਿੰਘ, ਸੋਹਣ ਸਿੰਘ, ਗੁਰਚਰਨ ਸਿੰਘ, ਭਗਵਾਨ ਸਿੰਘ, ਅਮਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਬਲਵਿੰਦਰ ਸਿੰਘ, ਬਹਾਦਰ ਸਿੰਘ, ਹਾਕਮ ਸਿੰਘ, ਮੱਘਰ ਸਿੰਘ, ਸੁਖਪਾਲ ਸਿੰਘ ਆਦਿ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media