ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਸਟੇਟ ਜਾਇੰਟ ਸਕੱਤਰ ਤੇ ਸਾਬਕਾ ਏ.ਡੀ.ਸੀ ਰਾਕੇਸ਼ ਕੁਮਾਰ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਪਿਛਲੇ ਲੰਮੇਂ ਸਮੇਂ ਤੋਂ ਆਮ ਆਦਮੀ ਪਾਰਟੀ ਮਜ਼ਬੂਤੀ ਲਈ ਕੰਮ ਕਰਦੇ ਹੋਏ ਕਈ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਚੁਕੇ ਸਨ।ਉਹ ਹਲਕਾ ਪੱਛਮੀ ਤੋਂ ਟਿਕ ਦੇ ਪ੍ਰਮੁੱਖ ਦਾਅਵੇਦਾਰ ਵੀ ਦੱਸੇ ਜਾ ਰਹੇ ਸਨ, ਪਰ ਪਾਰਟੀ ਵਲੋਂ ਉਨ੍ਹਾਂ ਦੀ ਸੇਵਾਵਾਂ ਨੂੰ ਨਜ਼ਰਅੰਦਾਜ਼ ਕਰਨ ‘ਤੇ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।ਇਸੇ ਕਾਰਣ ਅੱਜ ਉਹ ਅਕਾਲੀ ਆਗੂ ਅਨਿਲ ਜੋਸ਼ੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਿਰੋਪਾ ਦੇ ਕੇ ਉਨਾਂ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁੱਕਤ ਕਰਦੇ ਹੋਏ ਵੱਡੀ ਜਿੰਮੇਵਾਰੀ ਸੋਂਪੀ ਗਈ।
ਸਾਬਕਾ ਏ.ਡੀ.ਸੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਿੱਚ ਵਰਕਰਾਂ ਅਤੇ ਮੈਰਿਟ ਦੀ ਕੋਈ ਕਦਰ ਨਹੀ ਹੈ।ਇਸੇ ਕਾਰਨ ਪਹਿਲਾਂ ਵੀ ਪੰਜਾਬ ਵਿਚੋਂ ਕਈ ਆਗੂ ਤੇ ਵਰਕਰ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ।ਉਨਾਂ ਨੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਨਿਲ ਜੋਸ਼ੀ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …