Thursday, October 30, 2025
Breaking News

ਡੀ.ਈ.ਓ ਸਮਰਾ ਨਾਲ ਕੀਤੀ ਬਦਸਲੂਕੀ ਖਿਲਾਫ ਅਧਿਆਪਕਾਂ ਵਲੋਂ ਰੋਸ ਪ੍ਰਦਸ਼ਰਨ

ਸਮਰਾਲਾ, 3 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਸਮਰਾ ਨਾਲ ਸ਼ਰਾਰਤੀ ਅਨਸਰਾਂ ਵਲੋਂ ਜੋ ਬਦਸਲੂਕੀ ਕੀਤੀ ਗਈ ਹੈ, ਉਸ ਵਿਰੁੱਧ ਕਾਰਵਾਈ ਨੂੰ ਲੈ ਕੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਇੱਕ ਮੰਚ ‘ਤੇ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਜ਼ੋਰ ਫੜਣ ਲੱਗੀ ਹੈ।ਅੱਜ ਸਥਾਨਕ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਦੇ ਸਮੂਹ ਅਧਿਆਪਕਾਂ ਨੇ ਇਕੱਤਰ ਹੋ ਕੇ ਇਸ ਅਤਿ ਦਰਜੇ ਦੀ ਕੀਤੀ ਘਟੀਆ ਹਰਕਤ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜੇਕਰ ਸਮਾਜ ਦੇ ਨਿਰਮਾਤਾ ਕਹਾਉਣ ਵਾਲੇ ਅਧਿਆਪਕਾਂ ਨਾਲ ਅਜਿਹੀਆਂ ਘਿਣਾਉਣੀਆਂ ਹਰਕਤਾਂ ਹੋਣੀਆਂ ਸ਼ੁਰੂ ਹੋ ਗਈਆਂ ਤਾਂ ਸਾਡੇ ਸਮਾਜ ਲਈ ਬਹੁਤ ਹੀ ਸ਼ਰਮਨਾਕ ਗੱਲ ਹੈ, ਅਜਿਹੀ ਹਰਕਤ ਕਰਨ ਵਾਲੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …