Friday, March 6, 2026

ਸਟੱਡੀ ਸਰਕਲ ਵਲੋਂ ਕਵੀਸ਼ਰੀ ਮੁਕਾਬਲੇ 8 ਜਨਵਰੀ ਅਤੇ ਕਵਿਤਾ ਗੀਤ ਮੁਕਾਬਲੇ 15 ਜਨਵਰੀ ਨੂੰ

ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਸੰਗਰੂਰ ਵਿਖੇ ਹੋ ਰਹੇ ਪ੍ਰੋਗਰਾਮਾਂ ਤਹਿਤ 8 ਜਨਵਰੀ ਨੂੰ ਸਵੇਰੇ 10 ਵਜੇ ਸਕੂਲੀ ਵਿਦਿਆਰਥੀਆਂ ਦੇ ਕਵੀਸ਼ਰੀ ਗਾਇਨ ਮੁਕਾਬਲੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਕਰਵਾਏ ਜਾ ਰਹੇ ਹਨ। ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਮੀਤ ਸਿੰਘ ਸਾਹਨੀ ਸਕੱਤਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਅਕਾਲ ਅਕੈਡਮੀਆਂ, ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।ਜੇਤੂਆਂ ਨੂੰ ਸ਼ਾਨਦਾਰ ਇਨਾਮ ਦਿੱਤੇ ਜਾਣਗੇ।ਜ਼ੋਨ ਪ੍ਰਧਾਨ ਅਜਮੇਰ ਸਿੰਘ ਫਤਿਹਗੜ੍ਹ ਛੰਨਾ ਤੇ ਕੁਲਵੰਤ ਸਿੰਘ ਨਾਗਰੀ ਜ਼ੋਨ ਸਕੱਤਰ, ਪੋ੍: ਨਰਿੰਦਰ ਸਿੰਘ ਯੂਨਿਟ ਸਕੱਤਰ ਦੀ ਅਗਵਾਈ ਵਿੱਚ ਸਕੁਲਾਂ ਨਾਲ ਸੰਪਰਕ ਹੋ ਰਿਹਾ ਹੈ।ਇਸੇ ਤਰਾਂ ਯਾਦਗਾਰ ਭਾਈ ਹਿੰਮਤ ਸਿੰਘ ਧਰਮਸ਼ਾਲਾ ਨੇੜੇ ਬੱਸ ਸਟੈਂਡ ਸੰਗਰੂਰ ਵਿਖੇ ਸ਼ਹੀਦ ਭਾਈ ਹਿੰਮਤ ਸਿੰਘ ਜੀ ਦੇ ਮਨਾਏ ਜਾ ਰਹੇ ਸਾਲਾਨਾ ਜਨਮ ਦਿਹਾੜੇ ਦੇ ਪੋ੍ਰਗਰਾਮ ਅਧੀਨ 15 ਜਨਵਰੀ ਨੂੰ ਸਵੇਰੇ 10 ਵਜੇ ਸਕੂਲੀ ਵਿਦਿਆਰਥੀਆਂ ਦੇ ਕਵਿਤਾ ਤੇ ਧਾਰਮਿਕ ਗੀਤ ਮੁਕਾਬਲੇ ਕਰਵਾਏ ਜਾ ਰਹੇ ਹਨ।ਜਗਰੂਪ ਸਿੰਘ ਜੱਗੀ ਪ੍ਰਧਾਨ ਕਮੇਟੀ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਗੁਰਮੇਲ ਸਿੰਘ ਜਥੇਬੰਦਕ ਸਕੱਤਰ ਅਨੁਸਾਰ ਪ੍ਰਾਇਮਰੀ, ਮਿਡਲ ਤੇ ਸੀਨੀਅਰ ਸੈਕੰਡਰੀ ਗਰੁੱਪਾਂ ਦੇ ਆਧਾਰ ‘ਤੇ ਇੱਕ ਸੰਸਥਾ ਵਲੋਂ ਕਵਿਤਾ ਤੇ ਗੀਤ ਮੁਕਾਬਲੇ ਵਿੱਚ ਇੱਕ ਇੱਕ ਵਿਦਿਆਰਥੀ ਭਾਗ ਲੈ ਸਕਦਾ ਹੈ।
                ਹਰਦਿਆਲ ਸਿੰਘ ਕਮੇਟੀ ਸਕੱਤਰ, ਗੁਰਜੰਟ ਸਿੰਘ ਰਾਹੀ, ਗੁਰਨਾਮ ਸਿੰਘ ਅਨੁਸਾਰ ਜੇਤੂਆਂ ਨੂੰ ਸ਼ਾਨਦਾਰ ਇਨਾਮ ਦਿੱਤੇ ਜਾਣਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …