Tuesday, September 15, 2026

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਸਮਾਰੋਹ 8 ਨੂੰ – ਯਾਦਵ, ਸੰਧੂ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਵਲੋਂ ਅੰਮ੍ਰਿਤਸਰ ਜਿਲ੍ਹੇ ਦੇ ਜੁਝਾਰੂ ਕਿਸਾਨਾਂ ਤੇ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਸਮਾਰੋਹ 8 ਜਨਵਰੀ ਨੂੰ 11.30 ਵਜੇ ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਕਰਵਾਇਆ ਜਾ ਰਿਹਾ ਹੈ।ਇਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਸਥਾਨਕ ਵਿਰਸਾ ਵਿਹਾਰ ਵਿਖੇ ਫੋਕਲੋਰ ਦੇ ਪ੍ਰਧਾਨ ਰਮੇਸ਼ ਯਾਦਵ ਤੇ ਪ੍ਰਗਤੀਸ਼ੀਲ ਦੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਸਮੇਂ ਦੋਹਾਂ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਰੂਪ ਵਿੱਚ ਕਿਸਾਨ ਮਜ਼ਦੂਰ ਏਕਤਾ ਦੀ ਇਤਿਹਾਸਕ ਜਿੱਤ ਹੋਈ ਹੈ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਵਲੋਂ ਅੰਮ੍ਰਿਤਸਰ ਜਿਲ੍ਹੇ ਦੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੇ ਉਸ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਲੋਕਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ।ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ।
                     ਮੀਟਿੰਗ ਵਿੱਚ ਕਮਲ ਗਿੱਲ, ਦਿਲਬਾਗ ਸਿੰਘ ਸਰਕਾਰੀਆ, ਮਨਜੀਤ ਸਿੰਘ ਧਾਲੀਵਾਲ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਧਰਵਿੰਦਰ ਸਿੰਘ ਔਲਖ, ਪ੍ਰਗਤੀਸ਼ੀਲ ਦੇ ਜਿਲ੍ਹਾ ਜਨਰਲ ਸਕੱਤਰ ਗੁਰਬਾਜ਼ ਸਿੰਘ ਛੀਨਾ, ਹਰਜੀਤ ਸਿੰਘ ਲਾਡੀ ਸਰਕਾਰੀਆ, ਕਰਮਜੀਤ ਕੌਰ ਜੱਸਲ, ਡਾ. ਹਰਜਿੰਦਰਪਾਲ ਕੌਰ ਕੰਗ, ਪ੍ਰਿਥੀਪਾਲ ਸਿੰਘ ਆਦਿ ਹਾਜ਼ਰ ਸਨ ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …