ਜਲੰਧਰ, 18 ਨਵੰਬਰ (ਪਵਨਦੀਪ ਭੰਡਾਲ / ਹਰਦੀਪ ਸਿਘ ਦਿਓਲ) ਪਲਸ ਪੋਲੀਓ ਮੁੰਹਿਮ ਦੇ ਤੀਜੇ ਦਿਨ ਪਲਸ ਪੋਲੀਓ ਟੀਮਾਂ ਵੱਲੋਂ 5 ਸਾਲ ਤੱਕ ਦੇ 31244 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਆਰ.ਐਲ.ਬੱਸਣ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਟੀਮਾਂ ਵੱਲੋਂ ਸ਼ਹਿਰੀ ਖੇਤਰ ਦੇ 48791 ਘਰਾਂ ਅਤੇ ਪੇਂਡੂ ਖੇਤਰ ਦੇ 6917 ਘਰਾਂ ‘ਚ ਵਿਜਿਟ ਕਰਕੇ ਸ਼ਹਿਰੀ ਖੇਤਰ ਦੇ 26582 ਬੱਚਿਆਂ ਨੂੰ ਅਤੇੇ ਪੇਂਡੂ ਖੇਤਰ ਦੇ 4662 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਉਹਨਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਹਿੰਮ ਵਿੱਚ ਸਵੈ-ਸੇਵੀ ਸੰਸਥਾਵਾਂ, ਸਕੂਲਾਂ, ਕਾਲਜ਼ਾਂ ਦੀਆਂ ਵਿਦਿਆਰਥਣਾ ਨੇ ਵਿਸ਼ੇਸ਼ ਸਹਿਯੋਗ ਕੀਤਾ। ਉਹਨਾਂ ਦੱਸਿਆ ਕਿ ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਹਰਪੀ੍ਰਤ ਕੌਰ ਮਾਨ ਅਤੇ ਸਹਾਇਕ ਸਿਹਤ ਅਫਸਰ ਡਾ. ਸੁਰਿੰਦਰ ਕੁਮਾਰ ਵੱਲੋਂ ਵੱਖ ਵੱਖ ਖੇਤਰਾਂ ਦਾ ਦੌਰਾ ਕਰਕੇ ਇਹ ਮੁਹਿੰਮ ਦਾ ਨਿਰੀਖਣ ਕੀਤਾ ਗਿਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …