ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਨਾਲ ਸਬੰਧਤ ਫਾਂਸੀ ਦੇ ਕੇ ਸ਼ਹੀਦ ਕੀਤੇ ਗਏ ਭਾਈ
ਸਤਵੰਤ ਸਿੰਘ ਭਾਈ ਕੇਹਰ ਸਿੰਘ ਦੀ 32ਵੀਂ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਜਨਵਰੀ ਦਿਨ ਵੀਰਵਾਰ ਨੂੰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਥਿਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨਾਂ ਕਿਹਾ ਕਿ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਨੂੰ ਵੱਖ-ਵੱਖ ਪੰਥਕ ਬਲਾਰਿਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media