Monday, April 20, 2026

ਸਰਕਾਰੀ ਹਸਪਤਾਲ ਲੌਂਗੋਵਾਲ ਦੇ ਕਰਮਚਾਰੀਆਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮੁਲਾਜ਼ਮਾਂ ਦੀ ਹੜਤਾਲ ਕਾਰਨ ਵੈਕਸੀਨੇਸ਼ਨ ਸਮੇਤ ਸਾਰਾ ਕੰਮਕਾਰ ਪ੍ਰਭਾਵਿਤ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਲੌਂਗੋਵਾਲ ਦੇ ਸਰਕਾਰੀ ਹਸਪਤਾਲ ਵਿਖੇ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ ਕਈ ਦਿਨਾਂ ਤੋਂ ਚੱਲੀ ਆ ਰਹੀ ਪੈਨ ਡਾਊਨ ਟੂਲ ਡਾਊਨ ਹੜਤਾਲ ਕਾਰਨ ਜਿਥੇ ਵੈਕਸੀਨੇਸ਼ਨ ਸਮੇਤ ਸਾਰਾ ਕੰਮ ਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਜ ਸਮੂਹ ਮੁਲਾਜ਼ਮਾਂ ਵਲੋਂ ਹਸਪਤਾਲ ਦੇ ਅੱਗੇ ਚੰਨੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਬਲਾਕ ਲੌਂਗੋਵਾਲ ਦੇ ਸਮੂਹ ਕਰਮਚਾਰੀਆਂ ਵਲੋਂ ਪੀ.ਐਚ.ਸੀ ‘ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ।ਮੁਲਾਜ਼ਮਾਂ ਦੀ ਹੜਤਾਲ ਕਾਰਨ ਅੱਜ ਵੀ ਲੋੜਵੰਦ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਤੋਂ ਬਿਨਾਂ ਹੀ ਵਾਪਸ ਘਰ ਜਾਣਾ ਪਿਆ।
                   ਹੈਲਥ ਇੰਸਪੈਕਟਰ ਯੂਨੀਅਨ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਜਸਪਾਲ ਸਿੰਘ ਰਤਨ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਹੁੰਦੇ ਉਦੋਂ ਤੱਕ ਕੰਮ ਦਾ ਮੁਕੰਮਲ ਬਾਈਕਾਟ ਅਤੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
                ਜੁਆਇੰਟ ਐਕਸ਼ਨ ਕਮੇਟੀ ਬਲਾਕ ਲੌਂਗੋਵਾਲ ਦੇ ਕਨਵੀਨਰ ਚੰਦਰ ਭਾਨ ਹੈਲਥ ਇੰਸਪੈਕਟਰ, ਰਣਬੀਰ ਗਰਗ ਚੀਫ ਫਾਰਮੇਸੀ ਅਫਸਰ ਤੇ ਯਾਦਵਿੰਦਰ ਸ਼ਰਮਾ ਬੀ.ਈ.ਈ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਕਰਮਚਾਰੀਆਂ ਦੇ ਕੱਟੇ ਭੱਤੇ ਬਹਾਲ ਕਰਨ ਦੇ ਨਾਲ ਬਾਕੀ ਦੀਆਂ ਮੰਗਾਂ ਨੂੰ ਵੀ ਜਲਦ ਪੂਰੀਆਂ ਕਰੇ।
              ਇਸ ਸਮੇਂ ਜੁਆਇੰਟ ਐਕਸ਼ਨ ਕਮੇਟੀ ਸਿਹਤ ਵਿਭਾਗ ਬਲਾਕ ਲੌਂਗੋਵਾਲ ਵਲੋਂ ਅੰਮ੍ਰਿਤਪਾਲ ਸੀਨੀਅਰ ਲੈਬਾਰਟਰੀ ਟੈਕਨੀਸ਼ੀਅਨ, ਰਾਜਿੰਦਰ ਕੁਮਾਰ, ਭੁਪਿੰਦਰਪਾਲ, ਬਾਲਕ੍ਰਿਸ਼ਨ, ਬਰਿੰਦਰਪਾਲ, ਕਮਲੇਸ਼ ਰਾਣੀ, ਕਮਲੇਸ਼ ਕੌਰ, ਸੁਖਪਾਲ ਸਿੰਘ ਹੈਲਥ ਇੰਸਪੈਕਟਰ, ਬਲਕਾਰ ਸਿੰਘ ਹੈਲਥ ਇੰਸਪੈਕਟਰ, ਰਾਜਿੰਦਰ ਕੁਮਾਰ ਹੈਲਥ ਇੰਸਪੈਕਟਰ ਮੌਜ਼ੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …