Sunday, November 15, 2026

ਵਾਇਸ ਚੇਅਰਮੈਨ ਬਬਲੀ ਨੇ ਮੁੱਖ ਮੰਤਰੀ ਨਾਲ ਲੌਂਗੋਵਾਲ ਦੀਆਂ ਮੰਗਾਂ ਸੰਬੰਧੀ ਕੀਤੀ ਚਰਚਾ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਸੁਨਾਮ ਵਿਖੇ ਇਕ ਵਿਸ਼ਾਲ ਰੈਲੀ ਦਾਆਯੋਜਨ ਕੀਤਾ ਗਿਆ ਸੀ।ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਸੀ।
                ਕਸਬਾ ਲੌਂਗੋਵਾਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕਿਟ ਕਮੇਟੀ ਚੀਮਾਂ ਦੇ ਉਪ-ਚੇਅਰਮੈਨ ਤੇ ਵਾਰਡ ਨੰ. 7 ਤੋਂ ਐਮ.ਸੀ ਰੀਨਾ ਰਾਣੀ ਦੇ ਪਤੀ ਅਸ਼ੋਕ ਕੁਮਾਰ ਬਬਲੀ ਨੇ ਮੁੱਖ ਮੰਤਰੀ ਚੰਨੀ ਨਾਲ ਕਸਬਾ ਲੌਂਗੋਵਾਲ ਦੀਆਂ ਜਨਤਕ ਮੰਗਾਂ ਅਤੇ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ।ਬਬਲੀ ਨੇ ਦੱਸਿਆ ਕਿ ਉਨਾਂ ਨੇ ਮੁੱਖ ਮੰਤਰੀ ਨੂੰ ਕਸਬੇ ‘ਚ ਬਣੇ ਹਸਪਤਾਲ ਦੀ ਹਾਲਤ ਨੂੰ ਸਧਾਰ ਕੇ ਅੱਪਗਰੇਡ ਕਰਨ ਤੇ ਨਗਰ ਲਈ ਬੱਸ ਸਟੈਂਡ ਦੀ ਮੰਗ ਰੱਖੀ।ਉਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਹਸਪਤਾਲ ਦਾ ਦਰਜ਼ਾ ਵਧਾਉਣ ਦਾ ਐਲਾਨ ਕਰ ਦਿੱਤਾ।ਇਸੇ ਦੌਰਾਨ ਵਾਇਸ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਨੇ ਕਸਬੇ ਦੇ ਹਸਪਤਾਲ ਦਾ ਦਰਜ਼ਾ ਵਧਾਉਣ ਲਈ ਮੁੱਖ ਮੰਤਰੀ ਚੰਨੀ ਅਤੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦਾ ਧੰਨਵਾਦ ਕੀਤਾ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …