Friday, August 28, 2026

ਸਵੀਪ ਟੀਮ ਨੇ ਬੱਚਿਆਂ ਨੂੰ ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸ਼ੀਨ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਅਗਾਮੀ ਵਿਧਾਨਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿਮ ਆਰੰਭ ਕੀਤੀ ਗਈ ਹੈ।ਜਿਸ ਦੇ ਸਬੰਧ ਵਿੱਚ ਅੱਜ ਸੁਪਰਵਾਇਜਰ ਤਜਿੰਦਰ ਸਿੰਘ ਅਤੇ ਸਵੀਪ ਟੀਮ ਕੋਟ ਖਾਲਸਾ ਵਿਖੇ ਪਹੁਚੀ।ਜਿੱਥੇ ਸਵੀਪ ਟੀਮ ਨੇ ਬੱਚਿਆਂ ਨੂੰ ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸ਼ੀਨ ਦੀ ਜਾਣਕਾਰੀ ਦਿੱਤੀ।ਸਕੂਲ ਦੇ ਬੱਚੇ ਵੀ ਇਸ ਮਸ਼ੀਨ ਨੂੰ ਜਾਨਣ ‘ਚ ਉਤਸੁਕ ਦਿਖਾਈ ਦਿੱਤੇ।ਇਸ ਦੋਰਾਨ ਸਕੂਲ ਮੁੱਖੀ ਬਲਵਿੰਦਰ ਸਿੰਘ ਅਤੇ ਸਮੂਹ ਸਟਾਫ ਮੋਜ਼ੂਦ ਸੀ।ਸਟਾਫ ਨੇ ਵੀ ਸਵੀਪ ਟੀਮ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਜੋ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …