ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਗੁਰੂ ਘਰ ਦੇ ਇਕ ਸ਼ਰਧਾਲੂ ਪਰਿਵਾਰ ਵੱਲੋਂ ਅੱਜ ਗੁਰਦੁਆਰਾ ਸ਼ਹੀਦ ਗੰਜ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਲੰਗਰ ’ਚ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਭੇਟ ਕੀਤੀ ਗਈ।ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਖੇ ਸਥਾਪਿਤ ਕੀਤੀ ਇਸ ਮਸ਼ੀਨ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕੀਤਾ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਥੇ ਸੰਗਤਾਂ ਸ਼ਰਧਾ ਨਾਲ ਗੁਰੂ ਘਰ ਨਤਮਸਤਕ ਹੁੰਦੀਆਂ ਹਨ, ਉਥੇ ਹੀ ਆਪਣੀ ਸਮਰੱਥਾ ਅਨੁਸਾਰ ਗੁਰੂ ਘਰ ਦੀਆਂ ਸੇਵਾਵਾਂ ਕਰਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ ਕੇ ਲੰਗਰ ’ਚੋਂ ਪ੍ਰਸ਼ਾਦਾ ਛਕਦੀਆਂ ਹਨ।ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਇਕ ਸੇਵਕ ਪਰਿਵਾਰ ਨੇ ਸੰਗਤਾਂ ਦੀ ਵਧਦੀ ਆਮਦ ਦੇ ਮੱਦੇਨਜ਼ਰ ਅੱਜ ਲੰਗਰ ਵਿੱਚ ਪ੍ਰਸ਼ਾਦੇ ਤਿਆਰ ਕਰਨ ਲਈ ਇਕ ਮਸ਼ੀਨ ਭੇਟ ਕੀਤੀ ਹੈ, ਜੋ ਇਕ ਘੰਟੇ ਵਿਚ ਚਾਰ ਹਜ਼ਾਰ ਦੇ ਕਰੀਬ ਪ੍ਰਸ਼ਾਦੇ ਤਿਆਰ ਕਰਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ ਤੇ ਸੁਖਰਾਜ ਸਿੰਘ, ਪਰਮਜੀਤ ਸਿੰਘ, ਬਿਕਰਮਜੀਤ ਸਿੰਘ ਅਤੇ ਹੋਰ ਮੌਜ਼ੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ‘ਲਾਈਫ ਲੌਂਗ ਲਰਨਿੰਗ’ ਪ੍ਰੋਗਰਾਮ ਤਹਿਤ 4 ਰੋਜ਼ਾ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਖਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ …