ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਅਜਨਾਲਾ ਨੇੜਲੇ ਪਿੰਡ ਭੱਗੂਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ।ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਦੋਸ਼ੀਆਂ ਨੂੰ ਪੁਲਿਸ ਵੱਲੋਂ ਮਾਨਸਿਕ ਰੋਗੀ ਕਹਿ ਕੇ ਪਲ੍ਹਾ ਝਾੜ ਲਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅੱਜ ਦੀ ਘਟਨਾ ਦਾ ਪਤਾ ਲੱਗਣ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਨੂੰ ਮੌਕੇ ਤੇ ਭੇਜਿਆ ਗਿਆ ਹੈ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘਟਨਾ ਦਾ ਫੜਿਆ ਗਿਆ ਦੋਸ਼ੀ ਪੁਲਿਸ ਦੇ ਕੋਲ ਹੈ, ਜਿਸ ਪਾਸੋਂ ਬੇਅਦਬੀ ਦੀਆਂ ਘਟਨਾਵਾਂ ਦੇ ਪਿਛੇ ਕੰਮ ਕਰਦੀਆਂ ਤਾਕਤਾਂ ਦਾ ਪਤਾ ਲਗਾਉਣਾ ਜਰੂਰੀ ਹੈ।ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ। ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …