ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਅ ਜ ਬਲਾਕ ਸਮਰਾਲਾ ਦੇ ਸਮੂਹ ਡਿਪੂ ਹੋਲਡਰਾਂ ਦੀ ਇੱਕ ਮੀਟਿੰਗ ਡਿਪੂ ਹੋਲਡਰ ਯੂਨੀਅਨ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੂਹ ਡਿਪੂ ਹੋਲਡਰਾਂ ਦੀਆਂ ਮੰਗਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੰਗਾਂ ਸਬੰਧੀ ਇੱਕ ਮੰਗ ਪੱਤਰ ਸਥਾਨਕ ਖੁਰਾਕ ਸਪਲਾਈ ਅਫਸਰ ਨੂੰ ਦਿੱਤਾ ਗਿਆ।
ਮੰਗ ਪੱਤਰ ਦਿੰਦੇ ਹੋਏ ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਦੱਸਿਆ ਕਿ ਕਰੋਨਾ ਕਾਲ ਦੌਰਾਨ ਪੰਜਾਬ ਦੇ ਸਮੂਹ ਡਿਪੂ ਹੋਲਡਰਾਂ ਨੇ 12 ਮਹੀਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਕਣਕ ਵੰਡੀ ਸੀ, ਪ੍ਰੰਤੂ ਅਜੇ ਤੱਕ ਉਸ ਵੰਡੀ ਕਣਕ ਦਾ ਕੋਈ ਕਮਿਸ਼ਨ ਪ੍ਰਾਪਤ ਨਹੀਂ ਹੋਇਆ।ਪਿਛਲੇ ਚਾਰ ਸਾਲਾਂ ਦੌਰਾਨ ਲੋਡਿੰਗ, ਅਣਲੋਡਿੰਗ ਅਤੇ ਟਰਾਂਸਪੋਰਟ ਦੇ ਖਰਚੇ ਡਿਪੂ ਹੋਲਡਰਾਂ ਵਲੋਂ ਆਪਣੀ ਜੇਬ ਵਿੱਚੋਂ ਕੀਤੇ ਜਾਂਦੇ ਹਨ, ਜਿਨ੍ਹਾਂ ਦੀ ਅਦਾਇਗੀ ਅਜੇ ਤੱਕ ਨਹੀਂ ਕੀਤੀ ਗਈ। ਸਾਲ 2017 ਵਿੱਚ ਮੌਜ਼ੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਰਾਜਿੰਦਰ ਕੌਰ ਭੱਠਲ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਪੇਜ਼ 22 ਦੇ ਲੜੀ ਨੰ: 45 ਤੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਆਉਣ ਤੇ ਉਚਿਤ ਦਰਾਂ ਵਾਲੀਆਂ ਦੁਕਾਨਾਂ ਨੂੰ ਜਨਤਕ ਵੰਡ ਪ੍ਰਣਾਲੀ ਹੇਠ ਲਾਇਸੈਂਸ ਤੇ ਰਾਸ਼ਨ ਅਲਾਟ ਕਰਨ ਦੀ ਸਕੀਮ ਤੇ ਸਮੀਖਿਆ ਕੀਤੀ ਜਾਵੇਗੀ ਅਤੇ ਡਿਪੂ ਹੋਲਡਰਾਂ ਨੂੰ ਪੂਰਾ ਮਿਹਨਤਾਨਾਂ ਦਿੱਤਾ ਜਾਵੇਗਾ ਅਤੇ ਉਚਿਤ ਕਮਿਸ਼ਨ ਦਿੱਤਾ ਜਾਵੇਗਾ, ਪ੍ਰੰਤੂ ਅਜੇ ਤੱਕ ਕੋਈ ਮੰਗ ਨਹੀਂ ਮੰਨੀ ਗਈ।ਮੌਜ਼ੂਦਾ ਖੁਰਾਕ ਮੰਤਰੀ ਭਾਰਤ ਭੂਸ਼ਨ ਵਲੋਂ ਪ੍ਰਵਾਨ ਕੀਤੀਆਂ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ। ਸਾਲ 2018 ਵਿੱਚ ਸਰਕਾਰ ਨੇ ਡਿਪੂ ਹੋਲਡਰਾਂ ਦਾ ਕਮਿਸ਼ਨ 50 ਪੈਸੇ ਤੋਂ ਵਧਾ ਕੇ 70 ਪੈਸੇ ਕਰ ਦਿੱਤਾ ਸੀ, ਪ੍ਰੰਤੂ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਜਿਸ ਨੂੰ 2018 ਤੋਂ ਲਾਗੂ ਕਰਕੇ ਬਕਾਇਆ ਦਿੱਤਾ ਜਾਵੇ।ਢੋਆ ਢੁਆਈ, ਅਣਲੋਡਿੰਗ ਅਤੇ ਟਰਾਂਸਪੋਰਟ ਦੇ ਖਰਚੇ ਕੁੱਝ ਇੰਸਪੈਕਟਰ ਡਿਪੂ ਹੋਲਡਰਾਂ ਤੋਂ ਕਰਵਾ ਲੈਂਦੇ ਹਨ, ਬਾਅਦ ਵਿੱਚ ਅਦਾਇਗੀ ਨਹੀਂ ਕੀਤੀ ਜਾਂਦੀ, ਇਸ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇ।ਆਪਣੀਆਂ ਇਨ੍ਹਾਂ ਮੰਗਾਂ ਸਬੰਧੀ ਸਮਰਾਲਾ ਬਲਾਕ ਦੇ ਸਮੂਹ ਡਿਪੂ ਹੋਲਡਰ ਇੱਕ ਜਨਵਰੀ ਤੋਂ ਹੜਤਾਲ ਤੇ ਜਾ ਚੁੱਕੇ ਹਨ, ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੀਆਂ ਉਪਰੋਕਤ ਮੰਗਾਂ ਵੱਲ ਜਲਦੀ ਕੋਈ ਧਿਆਨ ਨਾ ਦਿੱਤਾ ਤਾਂ ਅਸੀਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵਾਂਗੇ ਅਤੇ ਅਣਮਿਥੇ ਸਮੇਂ ਲਈ ਹੜਤਾਲ ਤੇ ਰਹਾਂਗੇ।
ਅੱਜ ਮੰਗ ਪੱਤਰ ਦੇਣ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਮਾਣਕੀ, ਗੁਰਦਾਸ ਸਿੰਘ ਸਮਸ਼ਪੁਰ, ਮੇਵਾ ਸਿੰਘ, ਮਨਦੀਪ ਕੁਮਾਰ, ਹਰਬੰਸ ਖੰਨਾ, ਸਤਿੰਦਰ ਕੁਮਾਰ ਹੇਡੋਂ, ਪਰਮਜੀਤ ਸਿੰਘ ਮਾਦਪੁਰ, ਭਰਪੂਰ ਚੰਦ ਬੰਬ, ਅਜੈ ਸਰੀਨ ਬਰਮਾ, ਰਣਜੀਤ ਸਿੰਘ ਕੋਟਲਾ ਸਮਸ਼ਪੁਰ, ਜਤਿੰਦਰ ਸਿੰਘ ਜੱਗੀ ਆਦਿ ਤੋਂ ਇਲਾਵਾ ਹੋਰ ਵੀ ਪਿੰਡਾਂ ਦੇ ਡਿਪੂ ਹੋਲਡਰ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …