Friday, November 22, 2024

ਏਕਤਾ ਮਨੁੱਖੀ ਅਧਿਕਾਰ ਬਿਉਰੋ ਦੇ ਅਹੁੱਦੇਦਾਰਾਂ ਦੀ ਚੋਣ

ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਏਕਤਾ ਮਨੁੱਖੀ ਅਧਿਕਾਰ ਬਿਉਰੋ ਦੀ ਇੱਕ ਮੀਟਿੰਗ ਸੰਤ ਬਾਬਾ ਬਲਜਿੰਦਰ ਸਿੰਘ ਸੰਤ ਸਮਾਜ ਅਤੇ ਬਲਜਿੰਦਰ ਸਿੰਘ ਵਾਈਸ ਚੇਅਰਮੈਨ ਹਿਊਮਨ ਰਾਈਟਸ ਪੰਜਾਬ ਦੀ ਅਗਵਾਈ ਹੇਠ ਜਿਮੀਂਦਾਰਾ ਢਾਬਾ ਮਾਛੀਵਾੜਾ ਰੋਡ ਸਮਰਾਲਾ ਵਿਖੇ ਹੋਈ। ਜਿਸ ਵਿੱਚ ਪੰਜਾਬ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਹੁੱਦੇਦਾਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਇਲਾਕੇ ਦੇ ਅਲੱਗ-ਅਲੱਗ ਪਿੰਡਾਂ ਤੋਂ ਆਏ ਵਰਕਰਾਂ ਵਿੱਚੋਂ ਵੱਖ-ਵੱਖ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ।ਚੁਣੀ ਗਈ ਟੀਮ ਵਿੱਚ ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਹਰਦਿਆਲ ਸਿੰਘ ਜਨਰਲ ਸਕੱਤਰ, ਜਸਮੀਤ ਸਿੰਘ ਪ੍ਰੈਸ ਸਕੱਤਰ ਤੇ ਸੀਨੀਅਰ ਮੀਤ ਪ੍ਰਧਾਨ, ਅੱਛਰ ਸਿੰਘ ਜੂਨੀਅਰ ਮੀਤ ਪ੍ਰਧਾਨ, ਮਨਪ੍ਰੀਤ ਕੌਰ ਸਕੱਤਰ, ਦਲਵਿੰਦਰ ਕੌਰ ਵਾਈਸ ਪ੍ਰਧਾਨ, ਜਸਮੀਤ ਸਿੰਘ ਮਿੱਠੂ ਪ੍ਰੈਸ ਸਕੱਤਰ, ਹਰਬੰਸ ਸਿੰਘ ਸਟੇਟ ਮੈਂਬਰ, ਗੁਰਨਾਮ ਸਿੰਘ ਹੀਰਾਂ ਮੈਂਬਰ, ਗੁਰਮੀਤ ਸਿੰਘ ਕੈਸ਼ੀਅਰ, ਜਥੇਦਾਰ ਹਰਬੰਸ ਸਿੰਘ ਭਰਥਲਾ ਸੂਬਾ ਕਮੇਟੀ ਮੈਂਬਰ, ਸੁਰਜੀਤ ਸਿੰਘ ਮਾਛੀਵਾੜਾ, ਰਛਪਾਲ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਚੁਣੇ ਗਏ।
                    ਬਲਜਿੰਦਰ ਭੋਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਦੁਆਰਾ ਚੁਣੇ ਨੁਮਾਇੰਦੇ ਭਾਵ ਵਿਧਾਇਕ ਆਪਣੀ ਤਨਖਾਹਾਂ ਦੇ ਨਾਲ ਨਾਲ, ਵੱਖ-ਵੱਖ ਤਰ੍ਹਾਂ ਦੇ ਭੱਤੇ ਅਤੇ ਪੈਨਸ਼ਨ ਲੈ ਰਹੇ ਹਨ, ਜਦਕਿ ਲੋਕਤੰਤਰ ਦੀ ਨੀਂਹ ਪਿੰਡਾਂ ਵਿੱਚੋਂ ਰੱਖੀ ਜਾਂਦੀ ਹੈ।ਇਥੋਂ ਹੀ ਪੰਚ, ਸਰਪੰਚ ਅਤੇ ਨੰਬਰਦਾਰ ਚੁਣੇ ਜਾਂਦੇ ਹਨ, ਪ੍ਰੰਤੂ ਉਨ੍ਹਾਂ ਨੂੰ ਕੋਈ ਵੀ ਬੱਝਵੀਂ ਤਨਖਾਹ ਜਾਂ ਭੱਤੇ ਆਦਿ ਨਹੀਂ ਦਿੱਤੇ ਜਾਂਦੇ।ਉਨ੍ਹਾਂ ਮੰਗ ਕੀਤੀ ਕਿ ਜਿਸ ਤਰ੍ਹਾਂ ਲੋਕਾਂ ਦੇ ਚੁਣੇ ਵਿਧਾਇਕਾਂ ਨੂੰ ਭੱਤੇ ਅਤੇ ਤਨਖਾਹਾਂ ਦਿੱਤੀਆਂ ਜਾਂਦੀਆਂ ਹਨ, ਉਸੇ ਤਰ੍ਹਾਂ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨੂੰ ਵੀ ਬੱਝਵੀਂਆਂ ਤਨਖਾਹਾਂ ਦਿੱਤੀਆਂ ਜਾਣ।ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੀ ਅਵਾਮ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਸੋਚ ਸਮਝ ਕੇ ਕਰਨ, ਤਾਂ ਜੋ ਦੇਸ਼ ਵਿੱਚ ਫੈਲੀ ਭ੍ਰਿਸ਼ਟਾਚਾਰ ਦੀ ਬਿਮਾਰੀ ਨੂੰ ਜੜ੍ਹੋਂ ਪੁੱਟਿਆ ਜਾਵੇ।ਮੀਟਿੰਗ ਵਿੱਚ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਦੇ ਹਾਲਾਤਾਂ ਤੇ ਚਿੰਤਾ ਪ੍ਰਗਟ ਕੀਤੀ ਅਤੇ ਸਮੁੱਚੇ ਪੰਜਾਬ ਵਾਸੀਆਂ ਨੂੰ ਜਾਗਰੂਕ ਹੋਣ ਦੀ ਅਪੀਲ ਕੀਤੀ।
                 ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਮਨੋਹਰ ਸਿੰਘ ਮੋਹਣ ਸਟੇਟ ਪ੍ਰਧਾਨ ਪੰਜਾਬ ਮੁਲਾਜ਼ਮ ਜਥੇਬੰਦੀ, ਕਰਨੈਲ ਸਿੰਘ ਕਾਰਜਕਾਰੀ ਪ੍ਰਧਾਨ, ਕੁਲਵੰਤ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਮੋਗਾ ਆਦਿ ਤੋਂ ਇਲਾਵਾ ਇਲਾਕੇ ਦੇ ਪੰਚ, ਸਰਪੰਚ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵਰਕਰ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …