ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ
ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ।
ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਪ੍ਰੈਲ ਮਹੀਨੇ ਵਿਚ ਜਥਾ ਭੇਜਿਆ ਜਾਣਾ ਹੈ।ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਜਨਵਰੀ 2022 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 31 ਦਸੰਬਰ 2021 ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media