Wednesday, November 4, 2026

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਪੇਪਰ ਸ਼ੁਰੂ

PPN1811201419

ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਪਹਿਲੇ ਤੇੇ ਦੂਜੇ ਦਰਜੇ ਦੇ ਵਿਦਿਆਰਥੀਆਂ ਦੀ 18 ਤੇ 19 ਨਵੰਬਰ ਨੂੰ ਸ਼ੁਰੂ ਹੋਣ ਵਾਲੀ ਧਾਰਮਿਕ ਪ੍ਰੀਖਿਆ ਸ਼ੁਰੂ ਕਰ ਦਿੱਤੀ ਗਈ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਪ੍ਰੀਖਿਆ ਪੰਜਾਬ, ਹਰਿਆਣਾ, ਦਿੱਲੀ ਅਤੇ ਮੱਧ-ਪ੍ਰਦੇਸ ਚਾਰ ਜ਼ਿਲ੍ਹਿਆਂ ਦੇ 550 ਤੋਂ ਵੱਧ ਸੈਂਟਰਾਂ ਵਿੱਚ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਇਹ ਪ੍ਰੀਖਿਆਵਾਂ ਵਿਦਿਆਰਥੀਆਂ ਦਾ ਉੱਚ ਵਿਦਿਆ ਦੇ ਨਾਲ-ਨਾਲ ਅਧਿਆਤਮਕ ਪੱਖੋਂ ਵਿਕਾਸ ਕਰਨ ਲਈ ਲਈਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਅੱਜ ਸਮਾਂ ਆ ਗਿਆ ਹੈ ਕਿ ਪੰਜਾਬ ਤੇ ਇਸ ਤੋਂ ਬਾਹਰ ਵਸਦੇ ਸੂਬਿਆਂ ਦੇ ਬੱਚੇ-ਬੱਚੀਆਂ ਨੂੰ ਸਿੱਖ ਧਰਮ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ ਜਾਵੇ ਤਾਂ ਜੋ ਉਹ ਗੁਰੂ ਸਾਹਿਬ ਵੱਲੋਂ ਦੱਸੇ ਮਾਰਗ ਤੇ ਚੱਲਦੇ ਹੋਏ ਸਰਬੱਤ ਦਾ ਭਲਾ ਚਾਹੁਣ ਦੇ ਨਾਲ-ਨਾਲ ਆਪਣੇ ਧਰਮ ਬਾਰੇ ਵਿਸ਼ੇਸ਼ ਰੁਚੀ ਰੱਖ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਪਹਿਲੇ, ਦੂਜੇ ਤੇ ਤੀਸਰੇ ਦਰਜੇ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕਰਮਵਾਰ 5100/-,3100/- ਤੇ 2100/-ਰੁਪਏ ਤੇ ਵਿਸ਼ੇਸ਼ ਸਨਮਾਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ 60 ਪ੍ਰਤੀਸ਼ਤ ਤੋਂ ਵੱਧ ਨੰਬਰ ਆਉਣ ਵਾਲੇ ਹਰੇਕ ਵਿਦਿਆਰਥੀ ਨੂੰ 1100/-ਰੁਪਏ ਦੇ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਧਾਰਮਿਕ ਪ੍ਰੀਖਿਆਵਾਂ ਪ੍ਰਤੀ ਵਿਦਿਆਰਥੀਆਂ ਵਿੱਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply