Friday, November 22, 2024

ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣਾ ਮੰਦਭਾਗਾ – ਸਰਨਾ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼ੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜ਼ੂਦਾ  ਮੈਂਬਰ ਹਰਵਿੰਦਰ ਸਿੰਘ ਸਰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੁੱਝ ਵਿਅਕਤੀਆਂ ਵੱਲੋਂ ਸੜਕ ‘ਤੇ ਰੁਕਾਵਟਾਂ ਖੜੀਆਂ ਕਰਕੇ ਜਿਹੜੀ ਪ੍ਰਧਾਨ ਮੰਤਰੀ ਤੇ ਕਾਫਲੇ ਨੂੰ ਰੋਕਣ ਦੀ ਕਾਰਵਾਈ ਕੀਤੀ ਗਈ ਹੈ, ਉਹ ਮੰਦਭਾਗੀ ਹੈ।ਇਸ ਕਾਰਵਾਈ ਦੀ ਉਹ ਕਰੜੀ ਨਿੰਦਾ ਕਰਦੇ ਹਨ।ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸੇ ਇੱਕ ਪਾਰਟੀ ਦਾ ਨਹੀ ਸਗੋਂ ਸਮੁੱਚੇ ਦੇਸ਼ ਦਾ ਹੁੰਦਾ ਹੈ ਤੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਪ੍ਰਧਾਨ ਮੰਤਰੀ ਦਾ ਸਤਿਕਾਰ ਕਰੇ।ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਦੇਸ਼ ਦੇ ਹਰੇਕ ਨਾਗਰਿਕ ਨੂੰ ਸ਼ਾਂਤਮਈ ਰੋਸ ਮੁਜ਼ਾਹਰਾ ਕਰਨ ਦਾ ਅਧਿਕਾਰ ਹੈ, ਪਰ ਦੂਸਰੇ ਕਿਸੇ ਨੂੰ ਹਾਨੀ ਪਹੁੰਚਾ ਕੇ ਨਹੀ।ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਨੂੰ ਬਹੁਤ ਵੱਡਾ ਪੈਕਜ਼ ਦੇਣਾ ਲੋਚਦੇ ਸਨ ਤੇ ਹੁਣ ਕਦੋਂ ਪੰਜਾਬ ਜਾ ਕੇ ਐਲਾਨ ਕਰਦੇ ਹਨ।ਇਸ ਦੀ ਕੋਈ ਜਾਣਕਾਰੀ ਨਹੀ।ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਦੀ ਪੂਰੀ ਜਾਂਚ ਪੜਤਾਲ ਹੋਣੀ ਚਾਹੀਦੀ ਹੈ ਤੇ ਅੱਗੇ ਤੋਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਅਜਿਹੀ ਹਰਕਤ ਦੁਬਾਰਾ ਨਾ ਹੋਵੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …